ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੱਖੇਵਾਲ ਅਤੇ ਝਨੇੜੀ ਪਿੰਡਾਂ ਵਿੱਚ ਪਾਰਕ ਤੇ ਵਾਲੀਬਾਲ ਗਰਾਉਂਡ ਬਣਾਉਣ ਦੇ ਕਾਰਜਾਂ ਦੀ
- by Jasbeer Singh
- September 24, 2024
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੱਖੇਵਾਲ ਅਤੇ ਝਨੇੜੀ ਪਿੰਡਾਂ ਵਿੱਚ ਪਾਰਕ ਤੇ ਵਾਲੀਬਾਲ ਗਰਾਉਂਡ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਭਵਾਨੀਗੜ੍ਹ, 24 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੰਗਰੂਰ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਨੂੰ ਲਗਾਤਾਰ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਹਲਕੇ ਦੇ ਤਿੰਨ ਪਿੰਡਾਂ ਵਿੱਚ ਕਰੀਬ 45 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਬਾਸ਼ਿੰਦਿਆਂ ਖਾਸ ਕਰਕੇ ਨੌਜਵਾਨਾਂ ਨੂੰ ਨਿਰੋਈ ਸਿਹਤ ਰੱਖਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਪਿੰਡ ਲੱਖੇਵਾਲ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਸ਼ਾਨਦਾਰ ਪਾਰਕ ਅਤੇ ਝਨੇੜੀ ਪਿੰਡ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਵਾਲੀਬਾਲ ਗਰਾਉਂਡ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸੰਗਰੂਰ ਹਲਕੇ ਦੇ ਕਾਇਆ ਕਲਪ ਕਰਨ ਵਿਚ ਉਨ੍ਹਾਂ ਵੱਲੋਂ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਦੇ ਨਿਰਮਾਣ ਵਿੱਚ ਲੱਗ ਰਹੇ ਮਟੀਰੀਅਲ ਦੀ ਨਿਗਰਾਨੀ ਲੋਕ ਖੁਦ ਕਰਨ ਅਤੇ ਜੇਕਰ ਕਿਤੇ ਵੀ ਕੋਈ ਅਣਗਹਿਲੀ ਜਾਂ ਭ੍ਰਿਸ਼ਟਾਚਾਰ ਨਜ਼ਰ ਆਉਂਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮਾਮਲਾ ਸਾਬਤ ਹੋਣ ‘ਤੇ ਸਬੰਧਤ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਵਿਧਾਇਕ ਭਰਾਜ ਨੇ ਕਿਹਾ ਪਿੰਡਾਂ ਅੰਦਰ ਬਾਕੀ ਬੁਨਿਆਦੀ ਸੁਵਿਧਾਵਾਂ ਜਿਵੇਂ ਕਿ ਸ਼ੁੱਧ ਪੀਣ ਦਾ ਪਾਣੀ ਉਪਲਬਧ ਕਰਵਾਉਣਾ, ਸਕੂਲਾਂ ਵਿੱਚ ਅਧਿਆਪਕਾਂ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਆਦਿ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ।
