
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬਰਨਾਲਾ ਕੈਂਚੀਆਂ ਵਿਖੇ 15 ਲੱਖ ਦੀ ਲਾਗਤ ਨਾਲ ਬਣਨ ਵਾਲੇ ਜਨਤਕ ਪਖਾਨਿਆਂ ਦੇ ਉਸਾਰੀ ਕ
- by Jasbeer Singh
- December 6, 2024

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬਰਨਾਲਾ ਕੈਂਚੀਆਂ ਵਿਖੇ 15 ਲੱਖ ਦੀ ਲਾਗਤ ਨਾਲ ਬਣਨ ਵਾਲੇ ਜਨਤਕ ਪਖਾਨਿਆਂ ਦੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਪੜਾਅਵਾਰ ਢੰਗ ਨਾਲ ਕਰਵਾਇਆ ਜਾ ਰਿਹਾ ਹੈ ਵਿਧਾਨ ਸਭਾ ਹਲਕਾ ਸੰਗਰੂਰ ਦਾ ਵਿਕਾਸ - ਨਰਿੰਦਰ ਕੌਰ ਭਰਾਜ ਸੰਗਰੂਰ, 6 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਵਾਸੀਆਂ ਨੂੰ ਹਰ ਸੁਵਿਧਾ ਉਪਲਬਧ ਕਰਵਾਉਣ ਲਈ ਵਚਨਬੱਧ ਹਾਂ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਪੜਾਅਵਾਰ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਬਰਨਾਲਾ ਕੈਂਚੀਆਂ ਵਿਖੇ ਨਵੇਂ ਬਣਨ ਵਾਲੇ ਜਨਤਕ ਪਖਾਨਿਆਂ ਦੇ ਉਸਾਰੀ ਕਾਰਜਾਂ ਦਾ ਨੀਹ ਪੱਥਰ ਰਖਦਿਆਂ ਕੀਤਾ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਪ੍ਰੋਜੈਕਟ ਉੱਤੇ ਲਗਭਗ 15 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੁੱਚੇ ਨਿਰਮਾਣ ਕਾਰਜ ਨਿਰਧਾਰਤ ਸਮੇਂ ਦੇ ਅੰਦਰ ਅੰਦਰ ਮੁਕੰਮਲ ਕੀਤੇ ਜਾਣ । ਉਨ੍ਹਾਂ ਇਹ ਵੀ ਕਿਹਾ ਕਿ ਸਾਫ ਸਫਾਈ ਪੱਖੋਂ ਵੀ ਸੰਗਰੂਰ ਸ਼ਹਿਰ ਦੀ ਦਿੱਖ ਨੂੰ ਸੰਵਾਰਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਕੁਝ ਸਮੇਂ ਵਿੱਚ ਵੱਡੀਆਂ ਤਬਦੀਲੀਆਂ ਨਜ਼ਰ ਆਉਣਗੀਆਂ । ਉਹਨਾਂ ਨੇ ਇਹ ਵੀ ਕਿਹਾ ਕਿ ਬਰਨਾਲਾ ਕੈਂਚੀਆਂ ਨੇੜੇ ਖੜਨ ਵਾਲੇ ਰੇਹੜੀ ਫੜੀ ਵਾਲਿਆਂ, ਰਿਕਸ਼ਾ ਚਾਲਕਾਂ, ਦੁਕਾਨਦਾਰਾਂ ਸਮੇਤ ਹੋਰ ਲੋਕਾਂ ਦੀ ਸੁਵਿਧਾ ਲਈ ਇਹਨਾਂ ਜਨਤਕ ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਵਾਸੀਆਂ ਨੂੰ ਇਹ ਵਿਸ਼ਵਾਸ ਦਵਾਇਆ ਕਿ ਹਰ ਵਰਗ ਨੂੰ ਬੁਨਿਆਦੀ ਸੁਵਿਧਾਵਾਂ ਮੁਹਈਆ ਕਰਾਉਣ ਦੇ ਨਾਲ ਨਾਲ ਬਹੁ- ਕਰੋੜੀ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਕੇ ਲੜੀਵਾਰ ਲੋਕਾਂ ਨੂੰ ਸਮਰਪਿਤ ਕਰਨ ਦੀ ਪ੍ਰਕਿਰਿਆ ਜਾਰੀ ਰੱਖੀ ਜਾ ਰਹੀ ਹੈ । ਇਸ ਮੌਕੇ ਕਾਰਜਸਾਧਕ ਅਫਸਰ ਮੋਹਿਤ ਸ਼ਰਮਾ ਤੋਂ ਇਲਾਵਾ ਸ਼ਹਿਰ ਵਾਸੀ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.