post

Jasbeer Singh

(Chief Editor)

Punjab

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ.ਜੀ ਆਫਿਸ ਵਿੱਚ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ

post-img

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ.ਜੀ ਆਫਿਸ ਵਿੱਚ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਡਾ. ਭੀਮ ਰਾਓ ਅੰਬੇਦਕਰ ਦੇ ਸਿਧਾਂਤਾਂ ਨੂੰ ਸਹੀ ਰੂਪ ਵਿੱਚ ਅਮਲੀ ਜਾਮਾ ਪਹਿਨਾਇਆ : ਨਰਿੰਦਰ ਕੌਰ ਭਰਾਜ ਸੰਗਰੂਰ, 18 ਅਪ੍ਰੈਲ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਐਡਵੋਕੇਟ ਜਨਰਲ ਆਫਿਸ ਦੀਆਂ ਖਾਲੀ ਪਈਆਂ ਪੋਸਟਾਂ ਨੂੰ ਭਰਨ ਲਈ ਐਸ.ਸੀ ਭਾਈਚਾਰੇ ਨਾਲ ਜੁੜੇ ਪੜ੍ਹੇ ਲਿਖੇ ਨੌਜਵਾਨ ਵਕੀਲਾਂ ਲਈ ਲਾਗੂ ਆਮਦਨ ਯੋਗਤਾ ਸ਼ਰਤਾਂ ਨੂੰ ਘਟਾਉਣ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ । ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਵੱਡਾ ਇਤਿਹਾਸਿਕ ਫੈਸਲਾ ਲੈਂਦੇ ਹੋਏ ਇਨ੍ਹਾਂ ਭਰਤੀਆਂ ਲਈ ਐਸ.ਸੀ ਪਰਿਵਾਰਾਂ ਦੀ ਆਮਦਨ ਸਬੰਧੀ ਸ਼ਰਤ ਵਿੱਚ 50 ਫੀਸਦੀ ਕਟੌਤੀ ਕਰਕੇ ਇਹਨਾਂ ਪਰਿਵਾਰਾਂ ਨਾਲ ਸੰਬੰਧਿਤ ਵਕੀਲਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਜਿਸ ਲਈ ਜਿੱਥੇ ਉਹ ਖੁਦ ਐਡਵੋਕੇਟ ਤੇ ਐਮ. ਐਲ. ਏ. ਹੋਣ ਕਾਰਨ ਸਰਕਾਰ ਦਾ ਧੰਨਵਾਦ ਕਰਦੇ ਹਨ ਉੱਥੇ ਹੀ ਸੰਗਰੂਰ ਦੇ ਐਸ.ਸੀ ਵਕੀਲਾਂ ਦੀ ਤਰਫੋ ਵੀ ਧੰਨਵਾਦੀ ਹਨ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਐਡੀਸ਼ਨਲ ਐਡਵੋਕੇਟ ਜਨਰਲ, ਸੀਨੀਅਰ ਐਡਵੋਕੇਟ ਜਨਰਲ, ਸੀਨੀਅਰ ਡਿਪਟੀ ਐਡਵੋਕੇਟ ਜਨਰਲ ਅਤੇ ਅਸਿਸਟੈਂਟ ਐਡਵੋਕੇਟ ਜਨਰਲ ਦੀ ਅਸਾਮੀ ਲਈ ਪਰਿਵਾਰ ਦੀ ਸਲਾਨਾ ਆਮਦਨ ਸਬੰਧੀ ਸ਼ਰਤ ਨੂੰ ਘਟਾਉਣ ਨਾਲ ਪੰਜਾਬ ਦੀ ਮਾਨ ਸਰਕਾਰ ਨੇ ਸਾਬਤ ਕਰ ਦਿਖਾਇਆ ਹੈ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਸਿਧਾਂਤਾਂ ਨੂੰ ਅਮਲ ਵਿੱਚ ਲਿਆਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸਾਲ 2017 ਵਿੱਚ ਵੀ ਇਸ ਮੁੱਦੇ ਨੂੰ ਆਮ ਆਦਮੀ ਪਾਰਟੀ ਨੇ ਜ਼ੋਰ ਸ਼ੋਰ ਨਾਲ ਉਠਾਇਆ ਸੀ ਪਰ ਪਿਛਲੀਆਂ ਸਰਕਾਰਾਂ ਦੀ ਕਹਿਣੀ ਅਤੇ ਕਰਨੀ ਵਿੱਚ ਵੱਡਾ ਫਰਕ ਹੋਣ ਕਾਰਨ ਕਿਸੇ ਨੇ ਵੀ ਐਸ.ਸੀ ਪਰਿਵਾਰਾਂ ਦੀ ਬਾਂਹ ਨਹੀਂ ਫੜੀ । ਉਹਨਾਂ ਦੱਸਿਆ ਕਿ ਸਾਲ 2022 ਵਿੱਚ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਦੇਖਣ ਵਿੱਚ ਆਇਆ ਹੈ ਕਿ ਐਡਵੋਕੇਟ ਜਨਰਲ ਦੀਆਂ ਐਸ. ਸੀ. ਵਰਗ ਨਾਲ ਸਬੰਧਤ 58 ਪੋਸਟਾਂ ਵਿੱਚੋਂ 15 ਪੋਸਟਾਂ ਆਮਦਨ ਸਬੰਧੀ ਸਖਤ ਸ਼ਰਤਾਂ ਕਾਰਨ ਖਾਲੀ ਰਹਿ ਗਈਆਂ ਸਨ ਤਾਂ ਇਸ ਦੀ ਬਹੁਤ ਡੂੰਘਾਈ ਨਾਲ ਪੜਤਾਲ ਕਰਕੇ ਸਰਕਾਰ ਨੇ ਆਮਦਨ ਰਾਸ਼ੀ ਸਬੰਧੀ ਸ਼ਰਤ ਨੂੰ ਘਟਾ ਕੇ ਭਾਈਚਾਰੇ ਨੂੰ ਸਰਕਾਰੀ ਵਕੀਲ ਬਣਨ ਦੇ ਸੁਨਹਿਰੀ ਮੌਕੇ ਪ੍ਰਦਾਨ ਕੀਤੇ ਹਨ, ਜਿਸ ਨਾਲ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ । ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੀ ਨਾ ਕੇਵਲ ਫੋਟੋ ਲਗਵਾਈ ਬਲਕਿ ਉਹਨਾਂ ਦੇ ਦੱਸੇ ਮਾਰਗ ਉੱਤੇ ਚੱਲਦੇ ਹੋਏ ਸਿਧਾਂਤਾਂ ਨੂੰ ਲੋਕ ਹਿੱਤ ਵਿੱਚ ਅਮਲੀ ਤੌਰ 'ਤੇ ਲਾਗੂ ਵੀ ਕੀਤਾ ।

Related Post