

ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਪਠਾਣਮਾਜਰਾ ਦਾ ਸਨਮਾਨ ਪਟਿਆਲਾ/ਸਨੌਰ : ਵਿਸ਼ਵਕਰਮਾ ਮੰਦਰ ਕਮੇਟੀ ਵਲੋਂ ਸਨੌਰ ਵਿਖੇ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਭ ਕੀਰਤੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਤਿਥ ਤੇ ਤਿਓਹਾਰ ਆਪਸੀ ਸਾਂਝ ਅਤੇ ਇਕਜੁੱਟਤਾ ਨਾਲ ਮਨਾਉਣੇ ਚਾਹੀਦੇ ਹਨ। ਮੰਦਰ ਕਮੇਟੀ ਵਲੋਂ ਹਰਮੀਤ ਸਿੰਘ ਪਠਾਣਮਾਜਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਅੰਤ ਵਿਚ ਸਨੌਰ ਸ਼ਹਿਰ ਦੇ ਪ੍ਰਧਾਨ ਸ਼ਾਮ ਸਿੰਘ ਸਨੌਰ ਵਲੋਂ ਮੰਦਰ ਕਮੇਟੀ ਅਤੇ ਸਨੌਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਇਸ ਮੌਕੇ ਵਿਸ਼ਵਕਰਮਾ ਮੰਦਰ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ, ਸਨੌਰ ਸ਼ਹਿਰੀ ਪ੍ਰਧਾਨ ਸ਼ਾਮ ਸਿੰਘ, ਯੁਵਰਾਜ ਸਿੰਘ, ਹਰਿੰਦਰ ਸਿੰਘ ਸਨੌਰ ਮੀਤ ਪ੍ਰਧਾਨ, ਬਲਦੇਵ ਸਿੰਘ, ਡਾ. ਭਗਵਾਨਦਾਸ, ਮੁਲਖਰਾਜ, ਗੈਰੀ ਪਵਾਰ, ਸਾਹਿਬਜੀਤ ਸਿੰਘ, ਬੱਬੂ ਐਮ ਸੀ ਸਨੌਰ ਆਦਿ ਹਾਜ਼ਰ ਸਨ ।