ਵਿਧਾਇਕ ਰਮਨ ਅਰੋੜਾ ਨੇ ਸੋਸ਼ਲ ਮੀਡੀਆ ਤੇ ਕੀਤਾ ਸੁਰੱਖਿਆ ਵਾਪਸ ਕਰਨ ਦਾ ਐਲਾਨ ਜਲੰਧਰ, 14 ਮਈ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੇ ਸੋਸ਼ਲ ਮੀਡੀਆ ਫੇਸਬੁੱਕ ਕੇ ਪੰਜਾਬ ਪੁਲਸ ਦੀ ਮਿਲੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਕੀ ਕਾਰਨ ਰਿਹਾ ਅਜਿਹਾ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਕੇਂਦਰੀ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਜਿਨ੍ਹਾਂ ਨੂੰ ਲਗਭਗ ਡੇਢ ਸਾਲ ਬਾਅਦ ਸਰਕਾਰ ਨੇ ਪੁਲਸ ਸੁਰੱਖਿਆ ਪ੍ਰਦਾਨ ਕੀਤੀ ਸੀ ਨੂੰ ਹਾਲ ਹੀ ਵਿਚ ਫੇਸਬੁੱਕ ਅਕਾਊਂਟ ਤੇ ਪੋਸਟ ਕਰਕੇ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ ਦਾ ਮੁੱਖ ਕਾਰਨ ਉਹ ਉਸ ਪੁਲਸ ਫੋਰਸ ਨੂੰ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੇ ਜੋ ਭਗਵਾਨ ਬਾਲਾਜੀ ਧਾਰਮਿਕ ਪ੍ਰੋਗਰਾਮ ਹੋਣ ਦੀ ਇਜਾਜ਼ਤ ਨਹੀਂ ਦੇ ਰਹੀ ਹੈ। ਉਨ੍ਹਾਂ ਦੀ ਪੋਸਟ ਨੇ ਰਾਜਨੀਤੀ ਵਿਚ ਹਲਚਲ ਮਚਾ ਦਿੱਤੀ ਹੈ । ਅਰੋੜਾ ਨੇ ਕਿਹਾ ਕਿ ਉਹ ਹਰ ਸਾਲ ਭਗਵਾਨ ਬਾਲਾਜੀ ਦਾ ਪ੍ਰੋਗਰਾਮ ਆਯੋਜਿਤ ਕਰਦੇ ਹਨ, ਪਰ ਇਸ ਵਾਰ ਉਨ੍ਹਾਂ ਦੇ ਪ੍ਰੋਗਰਾਮ ਨੂੰ ਕਿਸੇ ਰੰਜਿਸ਼ ਕਾਰਨ ਹੋਣ ਨਹੀਂ ਦਿੱਤਾ ਜਾ ਰਿਹਾ ਹੈ।
