
ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਭ੍ਰਿਸ਼ਟਾਚਾਰ ਮਾਮਲੇ ’ਚ ਹਾਈ ਕੋਰਟ ਤੋਂ ਮਿਲੀ ਰਾਹਤ
- by Jasbeer Singh
- July 16, 2025

ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਭ੍ਰਿਸ਼ਟਾਚਾਰ ਮਾਮਲੇ ’ਚ ਹਾਈ ਕੋਰਟ ਤੋਂ ਮਿਲੀ ਰਾਹਤ ਚੰਡੀਗੜ੍ਹ, 16 ਜੁਲਾਈ 2025 : ਪੰਜਾਬ ਦੇ ਜਲੰਧਰ ਤੋਂ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਅੱਜ ਭ੍ਰਿਸ਼ਟਾਚਾਰ ਮਾਮਲੇ ਵਿਚ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦਿੱਤੀ ਗਈ ਹੈ।ਦੱਸਣਯੋਗ ਹੈ ਕਿ ਰਾਜਨ ਅਰੋੜਾ ਵਲੋਂ ਕੋਰਟ ਵਿਚ ਦਾਖਲ ਕੀਤੀ ਗਈ ਜ਼ਮਾਨਤ ਪਟੀਸ਼ਨ ਸਬੰਧੀ ਰਿਟ ਤੇ ਸੁਣਵਾਈ 24 ਸਤੰਬਰ ਨੂੰ ਹੋਵੇਗੀ। ਜ਼ਮਾਨਤ ਪਟੀਸ਼ਨ ਵਿਚ ਕੀ ਆਖਿਆ ਰਾਜਨ ਅਰੋੜਾ ਨੇ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੇ ਮਾਨਯੋਗ ਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਿਚ ਆਖਿਆ ਹੈ ਕਿ ਉਸਨੂੰ ਬਿਨਾਂ ਕਿਸੇ ਕਾਰਨ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ ਉਸਦਾ ਨਾ ਤਾਂ ਜਲੰਧਰ ਨਗਰ ਨਿਗਮ ਦੇ ਕਿਸੇ ਮਾਮਲੇ ਨਾਲ ਕੋਈ ਲੈਣਾ-ਦੇਣਾ ਸੀ ਅਤੇ ਨਾ ਹੀ ਉਹ ਇਸ ਵਿੱਚ ਸ਼ਾਮਲ ਸੀ, ਇਸ ਲਈ ਉਸਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।