post

Jasbeer Singh

(Chief Editor)

Punjab

ਵਿਧਾਇਕ ਸੁਖਵਿੰਦਰ ਸੁੱਖੀ ਨੂੰ ਦਲ ਬਦਲੀ ਕਾਨੂੰਨ ਤਹਿਤ ਜਾਰੀ ਕੀਤੇ ਗਏ ਨੋਟਿਸ ਤਹਿਤ ਹੋਣਾ ਹੋਵੇਗਾ 11 ਫਰਵਰੀ ਨੂੰ ਸਪੀਕਰ

post-img

ਵਿਧਾਇਕ ਸੁਖਵਿੰਦਰ ਸੁੱਖੀ ਨੂੰ ਦਲ ਬਦਲੀ ਕਾਨੂੰਨ ਤਹਿਤ ਜਾਰੀ ਕੀਤੇ ਗਏ ਨੋਟਿਸ ਤਹਿਤ ਹੋਣਾ ਹੋਵੇਗਾ 11 ਫਰਵਰੀ ਨੂੰ ਸਪੀਕਰ ਕੋਲ ਪੇਸ਼ ਚੰਡੀਗੜ੍ਹ : ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਨੂੰ ਦਲ ਬਦਲੀ ਕਾਨੂੰਨ ਤਹਿਤ ਜਾਰੀ ਕੀਤੇ ਗਏ ਨੋਟਿਸ ਤਹਿਤ ਹੁਣ ਸਪੀਰ ਦੇ ਕੋਲ 11 ਫਰਵਰੀ ਨੂੰ ਪੇਸ਼ ਹੋਣਾ ਪਵੇਗਾ । ਦੱਸਣਯੋਗ ਹੈ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਬੰਗਾ ਤੋਂ ਵਿਧਾਇਕ ਚੁਣੇ ਗਏ ਸਨ ਪਰ ਸਾਲ 2024 ਵਿੱਚ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਜਿਸ ਨੂੰ ਲੈ ਕੇ ਵਕੀਲ ਐਚ. ਸੀ. ਅਰੋੜਾ ਵੱਲੋਂ ਹਾਈਕੋਰਟ ਵਿੱਚ ਵਿਧਾਇਕ ਦੀ ਮੈਂਬਰਸ਼ਿਪ ਰੱਦ ਕਰਨ ਲਈ ਪਟੀਸ਼ਨ ਦਾਖਲ ਕੀਤੀ ਗਈ ਸੀ । ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਵਿਧਾਨ ਸਭਾ ਸਪੀਕਰ ਨੂੰ ਇਸ ਮਾਮਲੇ `ਚ ਤੁਰੰਤ ਕਾਰਵਾਈ ਦੇ ਹੁਕਮ ਦਿੱਤੇ ਸਨ।ਹੁਣ ਦੇਖਣਾ ਇਹ ਹੈ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਵਿਧਾਨ ਸਭਾ ਸਪੀਕਰ ਨੂੰ ਲਿਖਤੀ ਜਵਾਬ ਦੇਣਗੇ ਜਾਂ ਨਹੀਂ ਕਿਉਂਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਕੋਲੋਂ 25 ਸਤੰਬਰ 2024 ਨੂੰ ਲਿਖਤੀ ਜਵਾਬ ਮੰਗਿਆ ਗਿਆ ਸੀ ।

Related Post