post

Jasbeer Singh

(Chief Editor)

Punjab

ਦਿਹਾਤੀ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਮੋਬਾਈਲ ਮੈਡੀਕਲ ਬੱਸ ਸੇਵਾ

post-img

ਦਿਹਾਤੀ ਖੇਤਰਾਂ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਮੋਬਾਈਲ ਮੈਡੀਕਲ ਬੱਸ ਸੇਵਾ *ਮੋਬਾਈਲ ਬੱਸ 'ਚ ਮੁਫ਼ਤ ਈ.ਸੀ.ਜੀ, ਲੈਬ ਟੈਸਟ ਦੀ ਸੁਵਿਧਾ ਉਪਲਬਧ *ਬਲਾਕ ਭਵਾਨੀਗੜ੍ਹ ਦੇ ਪਿੰਡਾਂ ਵਿੱਚ 31 ਮਈ ਤਕ ਜਾਵੇਗੀ ਮੋਬਾਈਲ ਮੈਡੀਕਲ ਬੱਸ *ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਸੰਗਰੂਰ,14 ਮਈ : ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਵਿਆਪਕ ਉਪਰਾਲੇ ਕਰਦਿਆਂ ਜਿਥੇ ਸਿਹਤ ਦੇ ਖੇਤਰ ਵਿੱਚ ਮਹੱਤਵਪੂਰਨ ਭਲਾਈ ਸਕੀਮਾਂ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ, ਉਥੇ ਹੀ ਪਿੰਡਾਂ ਦੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੈ ਕਾਮਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੋਬਾਈਲ ਮੈਡੀਕਲ ਬੱਸ ਚਲਾਈ ਜਾ ਰਹੀ ਹੈ ਜਿਸ 'ਤੇ ਤਾਇਨਾਤ ਸਟਾਫ ਵੱਲੋਂ ਪਿੰਡਾਂ ਦੇ ਦੌਰੇ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਸੁਵਿਧਾ ਰਾਹੀਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੇ ਨਾਲ-ਨਾਲ ਈ. ਸੀ. ਜੀ, ਲੈਬ ਟੈਸਟ ਆਦਿ ਵੀ ਮੌਕੇ 'ਤੇ ਮੁਫ਼ਤ ਕੀਤੇ ਜਾਂਦੇ ਹਨ । ਇਸ ਮੈਡੀਕਲ ਬੱਸ ਰਾਹੀਂ ਲੋੜਵੰਦਾਂ ਤੱਕ ਪਹੁੰਚ ਕਰ ਕੇ ਸਿਹਤ ਸੇਵਾਵਾਂ ਦੇਣ ਨਾਲ ਜ਼ਿਲ੍ਹੇ ਦੇ ਦੂਰ-ਦੂਰਾਜ ਖੇਤਰਾਂ ਦੇ ਲੋਕਾਂ ਨੂੰ ਵੱਡਾ ਲਾਭ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਰਹਿੰਦੇ ਬਜ਼ੁਰਗ, ਦਿਵਿਆਂਗ, ਬੱਚੇ ਅਤੇ ਹੋਰ ਲੋੜਵੰਦ ਵਿਅਕਤੀ ਜਿਹੜੇ ਹਸਪਤਾਲ ਤੱਕ ਦਵਾਈ ਲੈਣ ਲਈ ਨਹੀਂ ਪਹੁੰਚ ਸਕਦੇ, ਅਜਿਹੇ ਮਰੀਜ਼ਾਂ ਨੂੰ ਦਵਾਈ ਪਹੁੰਚਾਉਣ ਲਈ ਇਹ ਬੱਸ ਲਾਹੇਵੰਦ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੈਡੀਕਲ ਬੱਸ ਰਾਹੀਂ ਮਰੀਜ਼ਾਂ ਨੂੰ ਰੋਗ ਮੁਕਤ ਕਰਨ ਲਈ ਮੁਫਤ ਦਵਾਈ ਵੀ ਦਿੱਤੀ ਜਾਂਦੀ ਹੈ । ਮੋਬਾਈਲ ਮੈਡੀਕਲ ਬੱਸ ਸੇਵਾ ਦਿਹਾਤੀ ਖੇਤਰ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਪੰਜਾਬ ਸਰਕਾਰ ਦਾ ਸਿਹਤ ਵਿਭਾਗ ਜਿਥੇ ਸਾਰੇ ਕਸਬਿਆਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦਾ ਹੈ, ਉਥੇ ਸਿਹਤ ਵਿਭਾਗ ਦੇ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਗਜ਼ਟਿਡ ਛੁੱਟੀਆਂ ਵਾਲੇ ਦਿਨ ਛੱਡ ਕੇ ਪੇਂਡੂ ਵਸਨੀਕਾਂ ਨੂੰ ਰੋਜ਼ਾਨਾਂ ਸਿਹਤ ਸਹੂਲਤਾਂ ਦਿਤੀਆਂ ਜਾਂਦੀਆਂ ਹਨ । ਇਸ ਮੋਬਾਈਲ ਮੈਡੀਕਲ ਯੂਨਿਟ ਵੱਲੋਂ ਬਲਾਕ ਭਵਾਨੀਗੜ੍ਹ ਦੇ ਪਿੰਡ ਮਹਿਸਮਪੁਰ ਵਿਖੇ 15 ਮਈ, ਸੰਤੋਖਪੁਰਾ ਵਿਖੇ 16 ਮਈ, ਜੌਲੀਆਂ ਵਿਖੇ 17, ਬਾਲਦ ਖੁਰਦ ਵਿਖੇ 19, ਬਲਿਆਲ ਵਿਖੇ 20, ਨਰੈਣਗੜ੍ਹ ਵਿਖੇ 21, ਗਹਿਲਾਂ ਵਿਖੇ 22, ਖੇੜੀ ਚੰਦਵਾਂ ਵਿਖੇ 23, ਰੇਤਗੜ੍ਹ ਵਿਖੇ 24, ਫਤਹਿਗੜ੍ਹ ਭਾਦਸੋਂ 26, ਦਿਆਲਗੜ੍ਹ 27, ਕਪਿਆਲ 28, ਬਿਰਧ ਆਸ਼ਰਮ ਮਸਤੂਆਣਾ ਸਾਹਿਬ ਬਹਾਦਰਪੁਰ ਵਿਖੇ 29 ਅਤੇ ਹਰਦਿੱਤਪੁਰਾ ਵਿਖੇ 31 ਮਈ ਨੂੰ ਜਾ ਕੇ ਉਥੋਂ ਦੇ ਵਸਨੀਕਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ ।

Related Post