
ਮੋਦੀ ਸਰਕਾਰ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੰਗਾਂ ਮੰਨੇ : ਗੁਰਪ੍ਰੀਤ ਸਿੰਘ ਗੋਪੀ, ਸੰਦੀਪ ਸ਼ਰਮਾ, ਲਾਲੀ ਫ
- by Jasbeer Singh
- December 27, 2024

ਮੋਦੀ ਸਰਕਾਰ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਮੰਗਾਂ ਮੰਨੇ : ਗੁਰਪ੍ਰੀਤ ਸਿੰਘ ਗੋਪੀ, ਸੰਦੀਪ ਸ਼ਰਮਾ, ਲਾਲੀ ਫਤਿਹਪੁਰ, ਹਰਵਿੰਦਰ ਖਹਿਰਾ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵਲੋਂ ਅੱਖੋ ਪਰੋਖੇ ਕਰਨਾ ਅਤਿ ਨਿੰਦਣਯੋਗ ਨਾਭਾ : ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਹਰ ਵਰਗ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਨਾਭਾ ਤੋਂ ਆਮ ਆਦਮੀ ਪਾਰਟੀ ਜੁਆਇੰਟ ਸਕੱਤਰ ਪੰਜਾਬ ਗੁਰਪ੍ਰੀਤ ਸਿੰਘ ਗੋਪੀ ਫੈਜਗੜ੍ਹ, ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਸੀਨੀਅਰ ਯੂਥ ਆਗੂ ਲਾਲੀ ਫਤਿਹਪੁਰ ਅਤੇ ਹਰਵਿੰਦਰ ਸਿੰਘ ਖਹਿਰਾ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸ਼ਾਂਤਮਈ ਧਰਨੇ 'ਤੇ ਬੈਠਾ ਹੋਇਆ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ । ਉਹਨਾਂ ਕਿਹਾ ਕਿ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਬੀਤੇ ਕਾਫ਼ੀ ਦਿਨਾਂ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਤੇ ਹੁਣ ਲਗਾਤਾਰ ਉਹਨਾਂ ਦੀ ਸਿਹਤ ਵਿਗੜ ਰਹੀ ਹੈ । ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਮੁੱਖ ਰੱਖਦਿਆਂ ਕਿਸਾਨਾਂ ਦੀ ਐਮ. ਐਸ. ਪੀ. ਅਤੇ ਹੋਰ ਮੰਗਾਂ ਨੂੰ ਤੁਰੰਤ ਮੰਨ ਲੈਣਾ ਚਾਹੀਦਾ ਹੈ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਵੀ ਤੁਰੰਤ ਖਤਮ ਕਰਵਾਉਣੀ ਚਾਹੀਦੀ ਹੈ । ਉਹਨਾਂ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਉਲਟਾ ਸਰਕਾਰ ਦੇ ਨੁੰਮਾਇਦੇ ਕਿਸਾਨ ਆਗੂਆਂ ਵਿਰੁੱਧ ਮਜ਼ਾਕੀਆਂ ਬਿਆਨ ਦੇ ਰਹੇ ਹਨ ਜੋ ਸੋਭਦੇ ਨਹੀਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਮੰਗਾਂ ਮੰਨਣ ਦੀ ਬਜਾਏ ਉਲਟਾ ਉਹਨਾਂ ਉਤੇ ਅੱਥਰੂ ਗੈਸ ਦੇ ਗੋਲੇ ਸੁਟਵਾ ਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ, ਜਿਸ ਦਾ ਖਮਿਆਜਾ ਇਸ ਨੂੰ ਵੱਡੀ ਕੀਮਤ 'ਤੇ ਭੁਗਤਣਾ ਪਵੇਗਾ ।