post

Jasbeer Singh

(Chief Editor)

National

ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦਾ ਸੰਕਟ ਖ਼ਤਮ ਕੀਤਾ: ਰਾਜਨਾਥ ਸਿੰਘ

post-img

ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦਾ ਸੰਕਟ ਖ਼ਤਮ ਕੀਤਾ: ਰਾਜਨਾਥ ਸਿੰਘ ਨਵੀਂ ਦਿੱਲੀ : ਭਾਰਤ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿਆਸਤ ਵਿੱਚ ਭਰੋਸੇਯੋਗਤਾ ਦੇ ਸੰਕਟ ਨੂੰ ਖਤਮ ਕਰ ਦਿੱਤਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਹੁਣ ਭਾਜਪਾ ਨੂੰ ਸਭ ਤੋਂ ਭਰੋਸੇਮੰਦ ਪਾਰਟੀ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਲਗਾਤਾਰ ਆਪਣੀ ਵਿਚਾਰਧਾਰਾ ਦਾ ਪਾਲਣ ਕੀਤਾ ਹੈ ਅਤੇ ਸਮਾਜ ਦੇ ਨਿਰਮਾਣ ਲਈ ਕੰਮ ਕੀਤਾ ਹੈ। ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਸਿਆਸੀ ਪਾਰਟੀ ਹੈ ਜੋ ਲੋਕਤੰਤਰੀ ਢੰਗ ਨਾਲ ਚਲਾਈ ਜਾਂਦੀ ਹੈ ਅਤੇ ਆਪਣੇ ਸੰਵਿਧਾਨ ਦੀ ਪਾਲਣਾ ਕਰਦੀ ਹੈ। ਵਿਰੋਧੀਆਂ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਗੁਪਤ ਤਰੀਕੇ ਨਾਲ ਕੰਮ ਨਹੀਂ ਕਰਦੀ, ਸਗੋਂ ਪਾਰਦਰਸ਼ੀ ਪ੍ਰਕਿਰਿਆ ਦਾ ਪਾਲਣ ਕਰਦੀ ਹੈ।

Related Post