post

Jasbeer Singh

(Chief Editor)

Punjab

ਮੋਦੀ ਅਮਰੀਕਾ ਫੇਰੀ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਪਹਿਲ ਦੇ ਅਧਾਰ ਤੇ ਉਠਾਉਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋ

post-img

ਮੋਦੀ ਅਮਰੀਕਾ ਫੇਰੀ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਪਹਿਲ ਦੇ ਅਧਾਰ ਤੇ ਉਠਾਉਣ : ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅੰਮ੍ਰਿਤਸਰ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਾਰਤ ਦੇ ਵਿਦੇਸ਼ ਮੰਤਰੀ ਸ੍ਰੀ ਸੁਬਰਾਮਨੀਅਮ ਜੈਸ਼ੰਕਰ ਵੱਲੋਂ ਦਿਤੇ ਬਿਆਨ ਕਿ ਭਾਰਤ ਨੂੰ ਅਮਰੀਕਾ ਵਿਚੋਂ ਪੰਜਾਬੀਆਂ ਨੂੰ ਕੱਢੇ ਜਾਣ ਅਤੇ ਉਨ੍ਹਾਂ ਦੀ ਭਾਰਤ ਵਾਪਸੀ ਤੇ ਸਾਨੂੰ ਕੋਈ ਇਤਰਾਜ਼ ਨਹੀਂ ਤੇ ਵੀ ਭਾਰੀ ਰੋਸ ਪ੍ਰਗਟ ਕੀਤਾ ਹੈ । ਉਨ੍ਹਾਂ ਕਿਹਾ ਬੇਰੁਜਗਾਰੀ ਤੇ ਅਤੰੁਸਟਤਾ ਦੇ ਨਾਲ ਦਸਤ ਪੰਜਾ ਲੈਂਦੇ ਪੰਜਾਬੀ ਨੌਜਵਾਨ ਆਪਣੀਆਂ ਕੀਮਤੀ ਜ਼ਮੀਨ, ਜਾਇਦਾਦਾਂ ਵੇਚ ਕੇ ਅਮਰੀਕਾ ਵਿੱਚ ਗਏ ਹਨ ਨੂੰ ਡੋਨਾਲਪ ਟਰੰਪ ਸਰਕਾਰ ਵੱਲੋਂ ਧੱਕੇਸ਼ਾਹੀ ਨਾਲ ਦੇਸ਼ ਨਿਕਾਲਾ ਦੇਣ ਦੀ ਪ੍ਰਿਕਿਰਿਆ ਤੇ ਸਿੰਘ ਸਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਕਿਹਾ ਵੱਡੇ ਦੇਸ਼ਾਂ ਲਈ ਜੋ ਮਨੁੱਖਤਾ ਦੇ ਹੱਕਾਂ ਦੀ ਰਾਖੀ ਲਈ ਵੱਚਨਬੱਧ ਹੋਣ ਉਨ੍ਹਾਂ ਲਈ ਅਜਿਹਾ ਵਤੀਰਾ ਅਪਨਾਉਣਾ ਉਚਿਤ ਨਹੀਂ ਹੈ । ਰੋਜੀ ਰੋਟੀ ਦੀ ਭਾਲ ਵਿੱਚ ਪ੍ਰਵਾਸ ਕਰ ਗਏ ਲੋਕ ਉਸ ਦੇਸ਼ ਦੀ ਆਰਥਿਕਤਾ ਤੇ ਖੁਸ਼ਹਾਲੀ ਵਿੱਚ ਸਹਾਈ ਹੁੰਦੇ ਹਨ ਸਗੋਂ ਇਨ੍ਹਾਂ ਲੋਕਾਂ ਨੂੰ ਦੇਸ਼ ਨਿਕਾਲੇ ਦੀ ਥਾਂ ਨਾਗਰਿਕਤਾ ਮਹੱਇਆ ਕਰਨੀ ਚਾਹੀਦੀ ਹੈ ਨਾ ਕਿ ਉਥੋਂ ਦੇਸ਼ ਨਿਕਾਲਾ ਦਿਤਾ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀ ਵਾਪਸੀ ਨਾਲ ਪੰਜਾਬ ਦੀ ਆਰਥਿਕਤਾ ਤੇ ਸਥਿਰਤਾ ਭਰੇ ਮਹੌਲ ਨੂੰ ਭਾਰੀ ਸੱਟ ਵੱਜੇਗੀ । ਉਨ੍ਹਾਂ ਕਿਹਾ ਕਿ ਲੱਖਾਂ ਲੋਕ ਇਸ ਤਰ੍ਹਾਂ ਦੇ ਪ੍ਰਵਾਸ ਨਾਲ ਲਿਪਿਤ ਹਨ । ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਿਕਟ ਭਵਿੱਖ ਵਿਚ ਆਪਣੇ ਅਮਰੀਕਾ ਦੌਰੇ ਦੋਰਾਨ ਇਨ੍ਹਾਂ ਪੀੜ੍ਹਤ ਲੋਕਾਂ ਦੀ ਅਵਾਜ਼ ਬਨਣ ਅਤੇ ਡੋਨਾਲਪ ਟਰੰਪ ਸਰਕਾਰ ਨੂੰ ਆਪਣੇ ਫੈਸਲੇ ਤੇ ਮੁੜ ਵਿਚਾਰ ਕਰਨ ਲਈ ਪ੍ਰੇਰਤ ਕਰਨ । ਉਨ੍ਹਾਂ ਕਿਹਾ ਭਾਵੇਂ ਇਹ ਲੋਕ ਗ਼ੈਰਕਨੂੰਨੀ ਢੰਗ ਨਾਲ ਅਮਰੀਕਾ ਦਾਖਲ ਹੋਏ ਹਨ ਪਰ ਇਨ੍ਹਾਂ ਦੀਆਂ ਰੋਜ਼ੀ ਰੋਟੀ ਤੇ ਅਸੁਰੱਖਿਆ ਨਾਲ ਜੁੜੀਆਂ ਭਾਵਨਾਵਾਂ ਨੂੰ ਵੀ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ ।

Related Post