
ਮੋਹਾਲੀ ਜਿ਼ਲਾ ਅਦਾਲਤ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਤਿੰਨ ਗੈਂਗਸਟਰਜ਼ ਨੂੰ ਸੁਣਾਏਗੀ 27 ਨੂੰ ਸ
- by Jasbeer Singh
- January 25, 2025

ਮੋਹਾਲੀ ਜਿ਼ਲਾ ਅਦਾਲਤ ਵਿੱਕੀ ਮਿੱਡੂਖੇੜਾ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਤਿੰਨ ਗੈਂਗਸਟਰਜ਼ ਨੂੰ ਸੁਣਾਏਗੀ 27 ਨੂੰ ਸਜ਼ਾ ਮੋਹਾਲੀ : ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਜਿਸਦਾ ਮੋਹਾਲੀ ਵਿਖੇ ਚਿੱਟੇ ਦਿਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਦੇ ਮਾਮਲੇ ਵਿੱਚ ਮੋਹਾਲੀ ਜਿ਼ਲ੍ਹਾ ਅਦਾਲਤ ਵਲੋਂ ਜਿਨ੍ਹਾ ਤਿੰਨ ਵਿਅਕਤੀਆਂ ਨੂੰ ਕਤਲ ਦਾ ਜਿੰਮੇਵਾਰ ਮੰਨਦਿਆਂ ਦੋਸ਼ੀ ਠਹਿਰਾਇਆ ਗਿਆ ਹੈ ਨੂੰ ਸਜ਼ਾ 27 ਜਨਵਰੀ ਨੂੰ ਸੁਣਾਈ ਜਾਵੇਗੀ। ਦੱਸਣਯੋਗ ਹੈ ਕਿ ਅਪਰਾਧੀਆਂ ਨੂੰ ਕਤਲ ਅਤੇ ਅਸਲਾ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਹੈ।ਜਿਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਵਿਚ ਅਜੈ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ, ਜਦੋਂ ਕਿ ਗੈਂਗਸਟਰ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਸਬੂਤਾਂ ਦੀ ਘਾਟ ਕਾਰਨ ਅਦਾਲਤ ਨੇ ਬਰੀ ਕਰ ਦਿੱਤਾ ਹੈ । ਦੱਸਣਯੋਗ ਹੈ ਕਿ ਵਿੱਕੀ ਦਾ ਕਤਲ ਅੱਜ ਤੋਂ 4 ਸਾਲ ਪਹਿਲਾਂ 7 ਅਗਸਤ 2021 ਨੂੰ ਉਦੋਂ ਹੋ ਗਿਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ । ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ ਤਾਂ ਉੱਥੇ ਪਹਿਲਾਂ ਤੋਂ ਮੌਜੂਦ ਮੁਲਜ਼ਮਾਂ ਨੇ ਉਸ `ਤੇ ਗੋਲੀਆਂ ਚਲਾ ਦਿੱਤੀਆਂ। ਵਿੱਕੀ ਨੇ ਭੱਜਣ ਦੀ ਬਹੁਤ ਕੋਸਿ਼ਸ਼ ਕੀਤੀ ਤੇ ਉਹ ਲਗਭਗ ਇੱਕ ਕਿਲੋਮੀਟਰ ਤੱਕ ਜਾਨ ਬਚਾਉਣ ਲਈ ਦੌੜਿਆ ਵੀ ਪਰ ਹਮਲਾਵਰ ਉਸਦਾ ਪਿੱਛਾ ਕਰਦੇ ਰਹੇ ਤੇ ਉਨ੍ਹਾਂ ਨੇ ਕੁੱਲ 20 ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ 9 ਗੋਲੀਆਂ ਵਿੱਕੀ ਨੂੰ ਲੱਗੀਆਂ, ਜਿਸ ਕਾਰਨ ਉਸਦੀ ਮੌਕੇ `ਤੇ ਹੀ ਮੌਤ ਹੋ ਗਈ ।
Related Post
Popular News
Hot Categories
Subscribe To Our Newsletter
No spam, notifications only about new products, updates.