
ਪਟਿਆਲਾ : ਨਵਜੰਮੇ ਬੱਚਿਆਂ ਦੀ ਤਸਕਰੀ ਕਰਨ ਵਾਲਾ ਗਿਰੋਹ ਬੇਨਕਾਬ ...
- by Jasbeer Singh
- September 2, 2024
-1725273218.jpg)
ਪਟਿਆਲਾ : ਪਟਿਆਲਾ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਚਾਰ ਔਰਤਾਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ, ਦੋ ਨਵਜੰਮੇ ਬੱਚੇ ਪੁਲਿਸ ਨੇ ਕੀਤੇ ਬਰਾਮਦ,ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਅੱਜ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਗਰੋਹ ਪਿਛਲੇ ਕਾਫੀ ਸਮੇਂ ਤੋਂ ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਕਰ ਰਿਹਾ ਸੀ। ਇਨ੍ਹਾਂ ਦੀਆਂ ਤਾਰਾਂ ਮੋਗਾ ਅਤੇ ਮੁਕਤਸਰ ਨਾਲ ਜੁੜੀਆਂ ਹੋਈਆਂ ਹਨ।ਇਹ ਦੋਵੇਂ ਬੱਚੇ ਪਟਿਆਲਾ ਵਿਖੇ ਵੇਚਣ ਲਈ ਆਏ ਸਨ ਜਦੋਂ ਪੁਲਿਸ ਨੇ ਇਨ੍ਹਾਂ ਨੂੰ ਫੜ ਲਿਆ। ਐਸਪੀ ਆਲਮ ਨੇ ਦੱਸਿਆ ਕਿ ਉਹ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚੇ 70 ਤੋਂ 80 ਹਜ਼ਾਰ ਰੁਪਏ ਵਿੱਚ ਖਰੀਦਦੇ ਸਨ ਅਤੇ ਇਹ ਬੱਚੇ 5 ਤੋਂ 7 ਲੱਖ ਰੁਪਏ ਤੱਕ ਭੇਜਦੇ ਸਨ। ਐਸਪੀ ਆਲਮ ਨੇ ਦੱਸਿਆ ਕਿ ਸਾਰੇ ਮੁਲਾਜ਼ਮ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਅਤੇ ਇਨ੍ਹਾਂ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਈਆਂ ਹਨ। ਐਸਪੀ ਆਲਮ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ ਕਿਉਂਕਿ ਇਹ ਬਹੁਤ ਵੱਡਾ ਅਤੇ ਸਰਗਰਮ ਗਰੋਹ ਹੈ।