post

Jasbeer Singh

(Chief Editor)

Punjab

ਪੰਜਾਬ ਤੇ ਹਰਿਆਣਾ ਵਿਚ ਮਾਨਸੂਨ ਮੁੜ ਸਰਗਰਮ ...

post-img

RAINFALL NEWS : ਪਿਛਲੇ ਦੋ ਦਿਨਾਂ ਤੋਂ ਦੋਵਾਂ ਸੂਬਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਕੱਲ੍ਹ ਹੋਈ ਭਾਰੀ ਬਾਰਿਸ਼ ਕਾਰਨ ਕਈ ਸ਼ਹਿਰਾਂ ਜਲ-ਥਲ ਹੋ ਗਿਆ। ਹੁਣ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਵਿੱਚ ਵੀ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅੱਜ ਇੱਥੇ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਦੌਰਾਨ ਪਠਾਨਕੋਟ ਦੇ ਸੱਤ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ। ਅਜਿਹੇ ਵਿਚ ਮਕੌੜਾ ਪੱਤਣ ’ਤੇ ਦਰਿਆ ਵਿਚ ਚੱਲਣ ਵਾਲੀ ਬੇੜੀ ਬੰਦ ਕਰ ਦਿੱਤੀ ਗਈ। ਪਠਾਨਕੋਟ ਜ਼ਿਲ੍ਹੇ ਦੇ ਸੱਤ ਪਿੰਡ ਤੂਰ, ਚੇਬੇ, ਮਮੀਆ, ਲਸਿਆਨ ਆਦਿ ਵਿਚ ਪਾਣੀ ਭਰ ਗਿਆ ਅਤੇ ਉਕਤ ਪਿੰਡਾਂ ਦਾ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ। ਇਸੇ ਤਰ੍ਹਾਂ ਪੰਜਾਬ ਅਤੇ ਹਿਮਾਚਲ ਨੂੰ ਲਿੰਕ ਕਰਨ ਵਾਲੇ ਚੱਕੀ ਦਰਿਆ ’ਤੇ ਤਿੰਨ ਪੁਲ ਰੁੜ੍ਹਨ ਤੋਂ ਬਚਾਉਣ ਲਈ 100 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਚੈੱਕ ਡੈਮ ਦਾ ਅਸਰ ਡੈਮ ਹੇਠਾਂ ਪੈਂਦੀ ਜ਼ਮੀਨ ਉਪਰ ਪੈਣਾ ਸ਼ੁਰੂ ਹੋ ਗਿਆ।

Related Post