post

Jasbeer Singh

(Chief Editor)

Patiala News

ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਆਯੋਜਿਤ

post-img

ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਆਯੋਜਿਤ ਪਟਿਆਲਾ, 11 ਜੂਨ : ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਸਰਵ ਸ੍ਰੀ ਨਿਰਮਲ ਸਿੰਘ ਧਾਲੀਵਾਲ, ਰਾਮ ਸਰੂਪ ਅਗਰਵਾਲ, ਉਤਮ ਸਿੰਘ ਬਾਗੜੀ, ਕੁਲਦੀਪ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਪੀ.ਆਰ.ਟੀ.ਸੀ. ਮੈਨੇਜਮੈਂਟ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਮੁਲਾਜਮਾਂ ਨੂੰ ਤਨਖਾਹ ਤੇ ਸੇਵਾ ਮੁਕਤ ਕਰਮਚਾਰੀਆਂ ਨੂੰ ਅੱਜ ਤੱਕ ਪੈਨਸ਼ਨ ਨਹੀਂ ਦਿੱਤੀ ਅਤੇ ਨਾ ਹੀ ਸੇਵਾ ਮੁਕਤ ਕਰਮਚਾਰੀਆਂ ਦੇ ਬਕਾਏ, ਮੈਡੀਕਲ ਬਿੱਲਾਂ ਦੀ ਅਦਾਇਗੀ ਕੀਤੀ ਜਾ ਰਹੀ ਹੈ। ਪੀ.ਆਰ.ਟੀ.ਸੀ. ਮਾਲਕੀ ਦੀਆਂ ਬੱਸਾਂ ਪਾਉਣ ਵਿੱਚ ਜਾਣ ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਆਊਟ ਸੋਰਸ ਭਰਤੀ ਕੰਟਰੈਕਟ ਤੇ ਭਰਤੀ ਮੁਲਾਜਮਾਂ ਨੂੰ ਪੱਕੇ ਨਾ ਕਰਕੇ ਆਰਥਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਪੈਨਸ਼ਨ ਸਕੀਮ 1992 ਤੋਂ ਵਾਂਝੇ ਰਹਿ ਗਏ 400 ਦੇ ਕਰੀਬ ਬਜੁਰਗ ਮੁਲਾਜਮਾਂ ਨੂੰ ਪੈਨਸ਼ਨ ਨਹੀਂ ਦੇ ਰਹੀ ਮੁਲਾਜਮਾਂ ਦੀ ਹੋਰ ਮੰਗਾਂ ਪ੍ਰਤੀ ਮੈਨੇਜਮੈਂਟ ਸੰਜੀਦਾ ਨਹੀਂ ਹੈ । ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੀ.ਆਰ.ਟੀ.ਸੀ. ਦੇ ਸਫਰ ਸਹੂਲਤਾਂ ਦੇ ਬਣਦੇ 600 ਕਰੋੜ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ, ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਪਬਲਿਕ ਸੈਕਟਰ ਵਿਰੋਧੀ ਮੁਲਾਜਮ ਵਿਰੋਧੀ, ਮਜਦੂਰ ਵਿਰੋਧੀ, ਕਿਸਾਨ ਵਿਰੋਧੀ ਨੀਤੀ ਦੇ ਤਰਜ ਤੇ ਕੰਮ ਕਰ ਰਹੀ ਹੈ। ਇਸ ਨੇ ਹੀ 8 ਘੰਟੇ ਦੀ ਦਿਹਾੜੀ ਦੀ ਥਾਂ 12 ਘੰਟੇ ਦੀ ਦਿਹਾੜੀ ਕਰਨ ਦਾ ਫੈਸਲਾ ਕਰ ਦਿੱਤਾ ਹੈ, ਜਿਸ ਦੀ ਅਸੀਂ ਕਰੜੇ ਸ਼ਬਦਾਂ ਦਾ ਨਿਖੇਧੀ ਕਰਦੇ ਹਾਂ। ਸਾਥੀ ਧਾਲੀਵਾਲ ਨੇ ਸੱਦਾ ਦਿੱਤਾ ਕਿ ਆਉਂਦੇ ਦਿਨਾਂ ਵਿੱਚ ਮੈਨੇਜਮੈਂਟ ਤੇ ਪੰਜਾਬ ਸਰਕਾਰ ਦੇ ਖਿਲਾਫ ਜਬਰਦਸਤ ਅੰਦੋਲਨ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਨੂੰ ਸਰਵ ਸ੍ਰੀ ਮੁਹੰਮਦ ਖਲੀਲ, ਉਤਮ ਸਿੰਘ ਬਾਗੜੀ, ਰਮੇਸ਼ ਕੁਮਾਰ, ਰਾਮ ਸਰੂਪ ਅਗਰਵਾਲ, ਜਗਤਾਰ ਸਿੰਘ, ਭਜਨ ਸਿੰਘ, ਆਦਿ ਨੇ ਸੰਬੋਧਨ ਕੀਤਾ। ਸਟੇਜ਼ ਦੀ ਜਿੰਮੇਵਾਰੀ ਸੁਖਦੇਵ ਰਾਮ ਸੁੱਖੀ ਨੇ ਨਿਭਾਈ।

Related Post