
ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮਹੀਨਾਵਾਰ ਮੀਟਿੰਗ ਆਯੋਜਿਤ
- by Jasbeer Singh
- October 1, 2025

ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮਹੀਨਾਵਾਰ ਮੀਟਿੰਗ ਆਯੋਜਿਤ ਨਾਭਾ, 1 ਅਕਤੂਬਰ 2025 : ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸਾਹਿਬ ਬਾਬਾ ਅਜੈਪਾਲ ਸਿੰਘ ਘੋੜਿਆਂਵਾਲਾ ਨਾਭਾ ਵਿਖੇ ਤਹਿਸੀਲ ਪ੍ਰਧਾਨ ਓਂਕਾਰ ਸਿੰਘ ਅਗੇਤਾ ਦੀ ਪ੍ਰਧਾਨਗੀ ਹੇਠ ਅਤੇ ਜਿ਼ਲਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਸੁਰਾਜਪੁਰ ਅਤੇ ਪੰਜਾਬ ਬਾਡੀ ਮੈਂਬਰ ਜਸਦੇਵ ਸਿੰਘ ਅਗੇਤੀ ਦੀ ਦੇਖਰੇਖ ਹੇਠ ਹੋਈ। ਮੀਟਿੰਗ ਦੌਰਾਨ ਰੋਜਮਰਰਾ ਦੀ ਜਿ਼ੰਦਗੀ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੁੱਚੇ ਨੰਬਰਦਾਰਾਂ ਨੂੰ ਬੇਨਤੀ ਕੀਤੀ ਗਈ ਕਿ ਆਪੋ-ਆਪਣੇ ਪਿੰਡਾਂ ਵਿਚ ਸਮੁੱਚੇ ਜਿੰਮੀਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਆ ਜਾਵੇ ਤਾਂ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਮੀਟਿੰਗ ਵਿਚ ਨੰਬਰਦਾਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਜੋ ਲੰਮੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ। ਜਿਨ੍ਹਾਂ ਿਿਵਚ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ 5000 ਰੁਪਏ ਮਹੀਨਾ ਕੀਤਾ ਜਾਵੇ, ਨੰਬਰਦਾਰਾਂ ਨੂੰ ਟੋਲ ਟੈਕਸ ਅਤੇ ਬਸ ਕਿਰਾਇਆ ਮੁਆਫ ਕੀਤਾ ਜਾਵੇ, ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਅੰਦਰ ਬੈਠਣ ਲਈ ਕਮਰੇ ਦਾ ਪ੍ਰਬੰਧ ਕੀਤਾ ਜਾਵੇ ਅਤਤੇ ਜਿ਼ਲਾ ਪੱਧਰ ਤੇ ਬਣਨ ਵਾਲੀਆਂ ਸਿ਼ਕਾਇਤ ਨਿਵਾਰਨ ਕਮੇਟੀਆਂ ਵਿਚ ਨੰਬਰਦਾਰਾਂ ਨੂੰ ਵੀ ਨਾਮਜਦ ਕੀਤਾ ਜਾਵੇ ਆਦਿ ਸ਼ਾਮਲ ਹਨ।