 
                                              
                              ਇਸ ਹਫ਼ਤੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੀ ਹੱਜ ਯਾਤਰਾ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਹੱਜ ਯਾਤਰੀ ਸਾਊਦੀ ਅਰਬ ਦੇ ਮੱਕਾ ਪਹੁੰਚ ਗਏ ਹਨ। ਸਾਊਦੀ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਤੱਕ 15 ਲੱਖ ਤੋਂ ਜ਼ਿਆਦਾ ਵਿਦੇਸ਼ੀ ਹੱਜ ਯਾਤਰੀ ਦੇਸ਼ ਪਹੁੰਚ ਚੁੱਕੇ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਦੁਨੀਆ ਦੇ ਵੱਖ-ਵੱਖ ਦੇਸ਼ਾਂ ਤੋਂ ਹਵਾਈ ਜਹਾਜ਼ ਰਾਹੀਂ ਇੱਥੇ ਪਹੁੰਚੇ ਹਨ। ਅਧਿਕਾਰੀਆਂ ਮੁਤਾਬਕ ਸ਼ੁੱਕਰਵਾਰ ਨੂੰ ਅਧਿਕਾਰਤ ਤੌਰ ‘ਤੇ ਸ਼ੁਰੂ ਹੋਣ ਵਾਲੇ ਹੱਜ ਲਈ ਹੋਰ ਲੋਕਾਂ ਦੇ ਆਉਣ ਦੀ ਉਮੀਦ ਹੈ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     