post

Jasbeer Singh

(Chief Editor)

Punjab

ਮੇਲਾ ਦੇਖ ਕੇ ਘਰ ਪਰਤ ਰਹੀਆਂ ਮਾਂ-ਧੀ ਭਿਆਨਕ ਹਾਦਸਾ ਵਾਪਰਿਆ...

post-img

ਹੁਸ਼ਿਆਰਪੁਰ :ਹੁਸ਼ਿਆਰਪੁਰ ਮੁਕੇਰੀਆਂ ਨੇੜੇ ਹਾਜੀਪੁਰ-ਮਾਨਸਰ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਅਣਪਛਾਤੇ ਵਾਹਨ ਦੀ ਚਪੇਟ ’ਚ ਆਉਣ ਕਾਰਨ ਇੱਕ ਮਹਿਲਾ ਅਤੇ ਉਸਦੀ ਦੀ ਧੀ ਦੀ ਮੌਤ ਹੋ ਗਈ। ਜਦਕਿ ਇਸ ਹਾਦਸੇ ਦੇ ਕਾਰਨ ਉਸਦਾ ਪੁੱਤ ਗੰਭੀਰ ਜ਼ਖਮੀ ਹੋ ਗਿਆ ਹੈ। ਫਿਲਹਾਲ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਦੋਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ, ਪਰ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਹਿਲਾ ਦੇ ਭਰਾ ਨੇ ਦੱਸਿਆ ਕਿ ਉਸਦੀ ਭੈਣ ਰੇਖਾ ਅਤੇ ਆਪਣੀ ਧੀ ਤੇ ਪੁੱਤ ਨਾਲ ਤਲਵਾੜਾ ਦੇ ਚਿੰਗੜਮਾਂ ਦਾ ਮੇਲਾ ਦੇਖ ਕੇ ਦੇਰ ਸ਼ਾਮ 8 ਵਜੇ ਦੇ ਕਰੀਬ ਟਰਾਲੀ ’ਚ ਸਵਾਰ ਹੋ ਕੇ ਘਰ ਵਾਪਿਸ ਆ ਰਹੇ ਸੀ ਜਦੋ ਉਹ ਮਾਨਸਰ ਰੇਲਵੇ ਫਾਟਕ ਦੇ ਕਰੀਬ ਪਹੁੰਚੇ ਤਾਂ ਉੱਥੇ ਫਾਟਕ ਲੱਗਿਆ ਹੋਇਆ ਸੀ ਅਤੇ ਉਨ੍ਹਾਂ ਦਾ ਪਿੰਡ ਨੇੜੇ ਹੀ ਸੀ ਤਾਂ ਉਹ ਪੈਦਲ ਜਾਣ ਲੱਗੇ। ਜਦੋਂ ਉਹ ਫਾਟਕ ਦੇ ਦੂਜੀ ਪਾਸੇ ਪਹੁੰਚੇ ਤਾਂ ਉੱਥੇ ਇੱਕ ਕਾਰ ਸਵਾਰ ਨੇ ਆਪਣੀ ਕਾਰ ਨੂੰ ਵਾਪਸ ਮੋੜਨ ਲੱਗਿਆ ਅਤੇ ਉਨ੍ਹਾਂ ਨੂੰ ਜੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਕਈ ਲੋਕ ਵੀ ਜ਼ਖਮੀ ਹੋ ਗਏ। ਪਰ ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ।

Related Post