go to login
post

Jasbeer Singh

(Chief Editor)

Patiala News

ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਹਲਾਕ

post-img

ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ’ਤੇ ਪਿੰਡ ਗੋਬਿੰਦਪੁਰਾ ਪੈਂਦ ਦੇ ਨਜ਼ਦੀਕ ਸੜਕ ਹਾਦਸੇ ਵਿੱਚ ਪਤੀ ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਘਟਨਾ ਸਥਾਨ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਤੇ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਦੇ ਪਤੀ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ, ਜਿਸ ਦੀ ਰਾਹ ਵਿੱਚ ਮੌਤ ਹੋ ਗਈ। ਪੁਲੀਸ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਨੂਰਪੁਰ ਵਾਸੀ ਪਤੀ ਪਤਨੀ ਮੋਟਰਸਾਈਕਲ ਉੱਤੇ ਸੜਕ ਪਾਰ ਕਰ ਰਹੇ ਸਨ ਸਾਹਮਣੇ ਤੋਂ ਆਈ ਇਕ ਕਾਰ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ। ‌ਹਾਦਸਾ ਇੰਨਾ ਭਿਆਨਕ ਸੀ ਕਿ ਔਰਤ ਦੀ ਲੱਤ ਵੱਢੀ ਗਈ।‌ ਦੋਵੇਂ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂ ਕਿ ਉ‌ਸ ਦੇ ਪਤੀ ਨੂੰ ਪਟਿਆਲਾ ਭੇਜ ਦਿੱਤਾ, ਜਿਸ ਦੀ ਰਾਹ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਬਲਵਿੰਦਰ ਸਿੰਘ (60) ਅਤੇ ਅਮਰਜੀਤ ਕੌਰ (55) ਵਜੋਂ ਹੋਈ ਹੈ। ਥਾਣਾ ਸ਼ੁਤਰਾਣਾ ਮੁਖੀ ਪੁਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Related Post