Crime
0
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਕੀਤਾ ਗ੍ਰਿਫ਼ਤਾਰ
- by Jasbeer Singh
- July 12, 2024
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਕੀਤਾ ਗ੍ਰਿਫ਼ਤਾਰ ਜਲੰਧਰ ਦੇਹਾਤ ਦੀ ਪੁਲਸ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਹੋਣ ਦੀ ਪੁਸ਼ਟੀ ਜਲੰਧਰ ਦੇਹਾਤ ਦੇ ਐੱਸ.ਐੱਸ.ਪੀ. ਅੰਕੁਰ ਗੁਪਤਾ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲਦੀ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਾਂਗੇ। ਐੱਸ.ਐੱਸ.ਪੀ. ਅੰਕੁਰ ਗੁਪਤਾ ਨੇ ਕਿਹਾ ਕਿ ਅਸੀਂ ਹਰਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਛੇਤੀ ਹੀ ਅਸੀਂ ਇਸ ਬਾਰੇ ਤੁਹਾਡੇ ਨਾਲ ਜਾਣਕਾਰੀ ਸਾਂਝੀ ਕਰਾਂਗੇ। ਹਰਪ੍ਰੀਤ ਸਿੰਘ ਤੋਂ ਆਈ ਬਰਾਮਦ ਹੋਈ ਹੈ। ਫ਼ਿਲਹਾਲ ਨਸ਼ਾ ਕਿੰਨਾ ਫੜਿਆ ਗਿਆ ਹੈ, ਇਸ ਬਾਰੇ ਉਨ੍ਹਾਂ ਨੇ ਕੁਝ ਨਹੀਂ ਦੱਸਿਆ।
