post

Jasbeer Singh

(Chief Editor)

ਸ੍ਰੀ ਮੋਦੀ ਰਾਸ਼ਟਰਪਤੀ ਜ਼ੇਲੈਂਸਕੀ ਦੇ ਸੱਦੇ ‘ਤੇ ਯੂਕਰੇਨ ਆਏ

post-img

ਸ੍ਰੀ ਮੋਦੀ ਰਾਸ਼ਟਰਪਤੀ ਜ਼ੇਲੈਂਸਕੀ ਦੇ ਸੱਦੇ ‘ਤੇ ਯੂਕਰੇਨ ਆਏ ਕੀਵ, 23 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਗ ਪ੍ਰਭਾਵਿਤ ਦੇਸ਼ ਯੂਕਰੇਨ ਦੇ ਇਤਿਹਾਸਕ ਦੌਰੇ ’ਤੇ ਅੱਜ ਰਾਜਧਾਨੀ ਕੀਵ ਪਹੁੰਚੇ। ਇਸ ਫੇਰੀ ਦੌਰਾਨ ਸ੍ਰੀ ਮੋਦੀ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਵਿਚਾਲੇ ਵਿਵਾਦ ਦੇ ਸ਼ਾਂਤੀਪੂਰਨ ਹੱਲ ‘ਤੇ ਚਰਚਾ ਹੋਣ ਦੀ ਉਮੀਦ ਹੈ। ਸ੍ਰੀ ਮੋਦੀ ਰਾਸ਼ਟਰਪਤੀ ਜ਼ੇਲੈਂਸਕੀ ਦੇ ਸੱਦੇ ‘ਤੇ ਯੂਕਰੇਨ ਆਏ ਹਨ। ਪ੍ਰਧਾਨ ਮੰਤਰੀ ਨੇ ਕੀਵ ਦੀ ਆਪਣੀ ਯਾਤਰਾ ਤੋਂ ਲਗਪਗ ਛੇ ਹਫ਼ਤੇ ਪਹਿਲਾਂ ਰੂਸ ਦਾ ਦੌਰਾ ਕੀਤਾ ਸੀ, ਜਿਸ ਲਈ ਅਮਰੀਕਾ ਅਤੇ ਉਸ ਦੇ ਕੁਝ ਪੱਛਮੀ ਸਹਿਯੋਗੀਆਂ ਨੇ ਉਨ੍ਹਾਂ ਦੀ ਆਲੋਚਨਾ ਕੀਤੀ ਸੀ।

Related Post

Instagram