post

Jasbeer Singh

(Chief Editor)

Punjab

ਮੁਹੰਮਦ ਓਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ

post-img

ਮੁਹੰਮਦ ਓਵੈਸ ਬਣੇ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਵਕਫ਼ ਬੋਰਡ ਦੇ ਚੇਅਰਮੈਨ ਦੀ ਚੋਣ ਸਬੰਧੀ ਹੋਈ ਮੀਟਿੰਗ ਵਿੱਚ ਮੁਹੰਮਦ ਓਵੈਸ ਨੂੰ ਚੇਅਰਮੈਨ ਬਣਾਇਆ ਗਿਆ । ਪੰਜਾਬ ਸਰਕਾਰ ਦੀ ਤਰਫੋਂ ਪਹੁੰਚੇ ਸਕੱਤਰ ਗ੍ਰਹਿ ਵਿਭਾਗ ਗੁਰਕੀਰਤ ਸਿੰਘ ਕਿਰਪਾਲ ਦੀ ਹਾਜ਼ਰੀ ਵਿੱਚ ਵੋਟਿੰਗ ਹੋਈ, ਜਿਸ ਵਿੱਚ ਮੈਂਬਰਾਂ ਨੇ ਮੁਹੰਮਦ ਓਵੈਸ ਦੇ ਹੱਕ ਵਿੱਚ ਵੋਟਾਂ ਪਾਈਆਂ । ਪਿਛਲੇ ਸਾਲ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਮਾਲੇਰਕੋਟਲਾ ਦੇ ਮਸ਼ਹੂਰ ਉਦਯੋਗਪਤੀ ਮੁਹੰਮਦ ਓਵੈਸ ਸਟਾਰ ਇੰਪੈਕਟਸ ਕੰਪਨੀ ਦੇ ਮਾਲਕ ਹਨ ਅਤੇ ਉਨ੍ਹਾਂ ਦਾ ਨਾਂ ਧਰਮ ਪ੍ਰਤੀ ਸ਼ਰਧਾ ਇਮਾਨਦਾਰ ਸਵੀ ਅਤੇ ਲੋਕ ਸੇਵਾ ਲਈ ਸਮਰਪਿਤ ਭਾਵਨਾਵਾਂ ਵਾਲੇ ਵਿਅਕਤੀਆਂ ਵਿੱਚ ਗਿਣਿਆ ਜਾਂਦਾ ਹੈ, ਜਿਸ ਆਧਾਰ `ਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਕਫ਼ ਬੋਰਡ ਦੀ ਕਮਾਨ ਸੌਂਪੀ ਹੈ ।

Related Post