

ਮਲਟੀਪਰਪਜ ਸਕੂਲ ਨੇ ਸੂਬੇ ਦੀ ਮੈਰਿਟ 'ਚ ਬਣਾਈ ਥਾਂ - ਸੂਬੇ ਦੀ ਮੈਰਿਟ 'ਚ ਬਾਰਵਾਂ ਸਥਾਨ ਕੀਤਾ ਹਾਸਲ - ਵਿਦਿਆਰਥੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ - 25 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਲਏ ਪਟਿਆਲਾ, 16 ਮਈ 2025 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚੋਂ ਪੀਐਮ ਸ੍ਰੀ ਸਰਕਾਰੀ ਮਲਟੀਪਰਪਜ਼ ਕੋ-ਐਡ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਦੇ ਵਿਦਿਆਰਥੀ ਭਾਨੂ ਕਪੂਰ ਨੇ ਪੰਜਾਬ ਦੀ ਮੈਰਿਟ ਸੂਚੀ ਵਿੱਚ 12ਵਾਂ ਸਥਾਨ ਹਾਸਲ ਕਰਕੇ ਜਿਲੇ ਅਤੇ ਸਕੂਲ ਸਮੇਤ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਇਹਨਾਂ ਸ਼ਾਨਦਾਰ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਵਿਦਿਆਰਥੀ ਭਾਨੂ ਕਪੂਰ ਪੁੱਤਰ ਰਾਜ ਕਪੂਰ ਨੇ ਨਾਨ-ਮੈਡੀਕਲ ਵਿੱਚ 500 ਵਿਚੋਂ 488 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ ਮੈਰਿਟ ਵਿੱਚ ਬਾਰਵਾਂ ਸਥਾਨ ਦਰਜ ਕਰਵਾ ਕੇ ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਇਸ ਤੋਂ ਇਲਾਵਾ ਪ੍ਰਣਵ ਸ਼ਰਮਾ ਨੇ ਮੈਡੀਕਲ ਵਿਚੋਂ 96.2 ਫੀਸਦੀ, ਮਨਜੀਤ ਨੇ ਨਾਨ-ਮੈਡੀਕਲ ਵਿਚੋਂ 94.4 ਫੀਸਦੀ, ਸਾਨੀਆ ਨੇ ਕਾਮਰਸ ਸਟਰੀਮ ਵਿਚੋਂ 93.2 ਫੀਸਦੀ, ਜਸਪ੍ਰੀਤ ਕੁਮਾਰ ਨੇ ਆਰਟਸ ਸਟਰੀਮ ਵਿਚੋਂ 92.4 ਫੀਸਦੀ ਅਤੇ ਗੁਰਜੋਤ ਨੇ ਵੋਕੇਸ਼ਨਲ ਸਟਰੀਮ ਵਿਚੋਂ 93 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਸਕੂਲ ਦੇ 25 ਦੇ ਲਗਭਗ ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਅਤੇ ਵੱਖ-ਵੱਖ ਸਟਰੀਮਾਂ ਵਿਚੋਂ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਵਿਜੈ ਕਪੂਰ ਵੱਲੋਂ ਨਗਦ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਿੰਸੀਪਲ ਨੇ ਆਖਿਆ ਕਿ ਸਕੂਲ ਦੇ ਅਧਿਆਪਕਾਂ ਦੁਆਰਾ ਕਰਵਾਈ ਗਈ ਸਖਤ ਮਿਹਨਤ ਦੇ ਚਲਦਿਆਂ ਵਿਦਿਆਰਥੀ ਹਾਸਲ ਕਰਨ ਵਿੱਚ ਕਾਮਯਾਬ ਹੋਏ ਹਨ। ਉਹਨਾਂ ਨੇ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਹੋਰ ਵਿਦਿਆਰਥੀ ਵੀ ਆਗਾਮੀ ਨਤੀਜਿਆਂ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਿਲ ਕਰ ਸਕਣ। ਉਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸੀਨੀਅਰ ਲੈਕਚਰਾਰ ਸੁਖਵਿੰਦਰ ਸਿੰਘ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ। ਫੋਟੋ : ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਵਿਜੇ ਕਪੂਰ ਤੇ ਸਟਾਫ ਮੈਂਬਰ।
Related Post
Popular News
Hot Categories
Subscribe To Our Newsletter
No spam, notifications only about new products, updates.