go to login
post

Jasbeer Singh

(Chief Editor)

National

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ

post-img

ਮੰੁਬਈ ਪੁਲਸ ਕੀਤੀ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋੋਂ ਬਾਅਦ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਮੁੰਬਈ : ਮੁੰਬਈ ਪੁਲਸ ਨੂੰ ਕੇਂਦਰੀ ਏਜੰਸੀਆਂ ਤੋਂ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਸਿੱਧੀਵਿਨਾਇਕ ਮੰਦਰ ਸਮੇਤ ਧਾਰਮਿਕ ਸਥਾਨਾਂ ਅਤੇ ਹੋਰ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਸੁਰੱਖਿਆ ਦੇ ਪ੍ਰਬੰਧ ਸਖ਼ਤ ਕੀਤੇ ਗਏ ਹਨ। ਮੰਦਰ ਦੇ ਟਰੱਸਟੀ ਰਾਜਾ ਰਾਮ ਦੇਸ਼ਮੁਖ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਪੁਲਸ ਤੋਂ ਹਦਾਇਤਾਂ ਮਿਲੀਆਂ ਸਨ।ਜਿ਼ਕਰਯੋਗ ਹੈ ਕਿ ਬੀਤੇ ਦਿਨੀਂ ਇਕ ਮੌਕ ਡਰਿੱਲ ਵੀ ਕਰਵਾਈ ਗਈ ਸੀ। ਮੁੰਬਈ ਪੁਲਸ ਸੂਤਰਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਮੁੰਬਈ ਪੁਲਸ ਦੇ ਹਵਾਲੇ ਨਾਲ ਕਿਹਾ ਕਿ ਸਾਰੇ ਮੰਦਰਾਂ ਨੂੰ ਅਲਰਟ ਰਹਿਣ ਅਤੇ ਕਿਸੇ ਵੀ ਅਸਾਧਾਰਨ ਗਤੀਵਿਧੀ ਦੀ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਏ. ਐਨ. ਆਈ. ਦੀ ਰਿਪੋਰਟ ਦੇ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਮੁੰਬਈ ਪੁਲਿਸ ਨੇ ਸ਼ੁੱਕਰਵਾਰ ਨੂੰ ਆਪਣੀ ਸੁਰੱਖਿਆ ਤਿਆਰੀਆਂ ਦੀ ਜਾਂਚ ਕਰਨ ਲਈ ਸ਼ਹਿਰ ਅਤੇ ਇਸਦੇ ਉਪਨਗਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਮੌਕ ਡਰਿੱਲ ਆਯੋਜਿਤ ਕੀਤੇ। ਜਿਨ੍ਹਾਂ ਖੇਤਰਾਂ ਵਿੱਚ ਮੌਕ ਡਰਿੱਲ ਕਰਵਾਈ ਗਈ, ਉਨ੍ਹਾਂ ਵਿੱਚ ਭਾਊਚਾ ਢੱਕਾ ਅਤੇ ਬਰਕਤ ਅਲੀ ਰੋਡ, ਜ਼ਵੇਰੀ ਬਾਜ਼ਾਰ ਖੇਤਰ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਅੱਜ ਸ਼ਾਮ 5 ਤੋਂ 8 ਵਜੇ ਦੇ ਵਿਚਕਾਰ ਜੁਹੂ ਦੇ ਇਸਕੋਨ ਮੰਦਿਰ ਵਿੱਚ ਇਸੇ ਤਰ੍ਹਾਂ ਦੀ ਇੱਕ ਹੋਰ ਮੌਕ ਡਰਿੱਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਫੋਰਸ ਦੀ ਸੁਰੱਖਿਆ ਤਿਆਰੀਆਂ, ਜਵਾਬ ਦੇਣ ਵਿੱਚ ਲੱਗੇ ਸਮੇਂ ਆਦਿ ਪਹਿਲੂਆਂ ਦੀ ਜਾਂਚ ਕੀਤੀ ਗਈ ।

Related Post