ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਸੌਂਪੇ ਸੰਗੀਤ ਸਾਜ
- by Jasbeer Singh
- October 7, 2024
ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਸੌਂਪੇ ਸੰਗੀਤ ਸਾਜ ਗੁਰਬਾਣੀ ਦੇ ਪ੍ਰਚਾਰ ਪਸਾਰ ’ਚ ਵੱਧ ਤੋਂ ਵੱਧ ਯੋਗਦਾਨ ਪਾਉਣ ਰਾਗੀ ਕਵੀਸ਼ਰੀ ਜਥੇ : ਜਥੇਦਾਰ ਕਰਤਾਰਪੁਰ ਡਕਾਲਾ 7 ਅਕਤੂਬਰ: ਸੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਪੁੱਜਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜੇ ਰਾਗੀ ਜੱਥਿਆਂ ਨੂੰ ਸੰਗੀਤ ਸਾਜ਼ ਸੌਂਪੇ,ਜਿਨ੍ਹਾਂ ਵਿਚ ਹਰਮੋਨੀਅਮ ਅਤੇ ਤਬਲਾ ਆਦਿ ਸ਼ਾਮਲ ਸਨ। ਇਸ ਮੌਕੇ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪਸਾਰ ਖੇਤਰ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਅਤੇ ਲੋੜਵੰਦ ਰਾਗੀ ਜੱਥਿਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਤਾਂ ਕਿ ਉਹ ਧਰਮ ਦੇ ਪ੍ਰਚਾਰ ਪਸਾਰ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਸਕਣ। ਉਨ੍ਹਾਂ ਢਾਡੀ,ਕਵੀਸ਼ਰੀ ਅਤੇ ਰਾਗੀ ਜੱਥਿਆਂ ਨੂੰ ਗੁਰਬਾਣੀ ਦੇ ਪ੍ਰਚਾਰ ਪਸਾਰ ਲਈ ਪ੍ਰੇਰਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਸੁਖਦੀਪ ਸਿੰਘ ਅਤੇ ਨਵਦੀਪ ਸਿੰਘ ਨੂੰ ਹਰਮੋਨੀਅਮ ਅਤੇ ਤਬਲਾ ਜੋੜੀ ਭੇਂਟ ਕੀਤੀ ਗਈ ਹੈ। ਇਸ ਦੌਰਾਨ ਗੁਰਜੀਤ ਸਿੰਘ ਉਪਲੀ ਆਦਿ ਸਖਸ਼ੀਅਤਾਂ ਵੀ ਹਾਜ਼ਰ ਸਨ।
