
ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਬਣਦੀ ਹੈ ਵਿਚ ਮੇਰਾ ਪਰਿਵਾਰ ਅੜਿੱਕਾ ਨਹੀਂ ਪਾਊਗਾ : ਬਿੱਟੂ
- by Jasbeer Singh
- August 19, 2025

ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਬਣਦੀ ਹੈ ਵਿਚ ਮੇਰਾ ਪਰਿਵਾਰ ਅੜਿੱਕਾ ਨਹੀਂ ਪਾਊਗਾ : ਬਿੱਟੂ ਮੋਹਾਲੀ, 19 ਅਗਸਤ 2025 : ਜਿਨ੍ਹਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਬਣਦੀ ਹੈ ਵਿਚ ਉਨ੍ਹਾਂ ਦਾ ਪਰਿਵਾਰ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਨਹੀਂ ਪਾਵੇਗਾ ਸਬੰਧੀ ਆਖਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਰੇ ਹੀ ਲੱਗੇ ਹੋਏ ਹਾਂ ਤੇ ਜਿਨ੍ਹਾਂ ਦੀ ਰਿਹਾਈ ਹੋ ਸਕਦੀ ਹੈ ਉਨ੍ਹਾਂ ਦੀ ਜ਼ਰੂਰ ਹੋਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਦਿੱਤੇ ਹਨ ਸਟੇਟ ਤੇ ਕੇਂਦਰ ਸ਼ਾਸਤ ਸੂਬਿਆਂ ਨੂੰ ਨਿਰਦੇਸ਼ ਮਾਨਯੋਗ ਸੁਪਰੀਮ ਕੋਰਟ ਨੇ ਪਿਛਲੇ ਦਿਨੀਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਹੁਕਮ ਜਾਰੀ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਰਿਹਾਅ ਕਰਨ ਲਈ ਕਿਹਾ ਸੀ। ਸੁਪਰੀਮ ਕੋਰਟ ਨੇ ਇਸ ਸਬੰਧੀ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਗ੍ਰਹਿ ਸਕੱਤਰਾਂ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਇਸ ਗੱਲ ਦੀ ਪੁਸ਼ਟੀ ਕਰੇ ਕਿ ਸਜ਼ਾ ਪੂਰੀ ਕਰ ਚੁੱਕਾ ਕੋਈ ਵੀ ਕੈਦੀ ਅਜੇ ਵੀ ਜੇਲ੍ਹ ਵਿਚ ਬੰਦ ਤਾਂ ਨਹੀਂ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਅਜਿਹਾ ਕੈਦੀ ਪਾਇਆ ਜਾਂਦਾ ਹੈ ਜਿਸ ਦੀ ਸਜ਼ਾ ਪੂਰੀ ਹੋ ਚੁੱਕੀ ਹੈ ਤੇ ਉਹ ਕਿਸੇ ਹੋਰ ਮਾਮਲੇ ਵਿਚ ਲੋੜੀਂਦਾ ਨਹੀਂ ਹੈ ਤਾਂ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸਿਖਰਲੀ ਅਦਾਲਤ ਦੇ ਇਸ ਹੁਕਮ ਤੋਂ ਬਾਅਦ ਪੰਜਾਬ ਵਿਚ ਲਗਾਤਾਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਜ਼ੋਰ ਫੜ ਰਹੀ ਹੈ।