post

Jasbeer Singh

(Chief Editor)

Latest update

ਐਨ. ਸੀ. ਬੀ. ਨੇ ਗੁਰਦਾਸਪੁਰ ਦੇ ਸ਼ਹਿਰੀ ਇਲਾਕੇ ਤੋਂ ਕੀਤਾ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ

post-img

ਐਨ. ਸੀ. ਬੀ. ਨੇ ਗੁਰਦਾਸਪੁਰ ਦੇ ਸ਼ਹਿਰੀ ਇਲਾਕੇ ਤੋਂ ਕੀਤਾ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ ਗ੍ਰਿਫ਼ਤਾਰ ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਦੇ ਸ਼ਹਿਰੀ ਖੇਤਰ ਵਿਚੋਂ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ `ਤੇ ਚਲਾਈ ਗਈ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਸ (ਪੰਜਾਬ) ਗੌਰਵ ਯਾਦਵ ਵਲੋਂ ਆਪਣੇ ਐਕਸ ਅਕਾਊਂਟ ਤੇ ਸ਼ੇਅਰ ਵੀ ਕੀਤੀ ਗਈ ਹੈ। ਉਕਤ ਨਸ਼ਾ ਤਸਕਰ ਦੀ ਨਜ਼ਰਬੰਦੀ ਦੇ ਹੁਕਮ ਐੱਨ. ਡੀ. ਪੀ. ਐੱਸ. ਐਕਟ (ਪੀ. ਆਈ. ਟੀ. ਐੱਨ. ਡੀ. ਪੀ. ਐੱਸ) ਦੀ ਧਾਰਾ 3(1) ਦੇ ਤਹਿਤ ਦਿੱਤੇ ਜਾ ਰਹੇ ਹਨ ਅਤੇ ਨਜ਼ਰਬੰਦੀ ਦੀ ਮਿਆਦ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।

Related Post