go to login
post

Jasbeer Singh

(Chief Editor)

Punjab, Haryana & Himachal

ਐੱਨ. ਡੀ. ਏ. ਦੇਸ਼ ਦੀ ਤਰੱਕੀ ਤੇ ਗਰੀਬਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ : ਮੋਦੀ

post-img

ਐੱਨ. ਡੀ. ਏ. ਦੇਸ਼ ਦੀ ਤਰੱਕੀ ਤੇ ਗਰੀਬਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ : ਮੋਦੀ ਚੰਡੀਗੜ੍ਹ : ਮਹਾਰਾਸ਼ਟਰ ਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐੱਨ. ਡੀ. ਏ. ਦੀ ਮੁੱਖ ਮੰਤਰੀ ਕੌਂਸਲ ਦੀ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਹਲਫ਼ਦਾਰੀ ਸਮਾਗਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ, ਜਿਸ ਵੱਚ 16 ਸੂਬਿਆਂ ਦੇ ਮੁੱਖ ਮੰਤਰੀਆਂ ਤੇ ਉਪ ਮੁੱਖ ਮੰਤਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨ. ਡੀ. ਏ. ਦੇਸ਼ ਦੀ ਤਰੱਕੀ ਤੇ ਗਰੀਬਾਂ ਨੂੰ ਸ਼ਕਤੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਵਿੱਚ ਸ੍ਰੀ ਮੋਦੀ ਨੇ ਵੱਖ-ਵੱਖ ਸੂਬਿਆਂ ਤੋਂ ਆਏ ਮੁੱਖ ਮੰਤਰੀਆਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਦੇਸ਼ ਵਿੱਚ ਐੱਨਡੀਏ ਨਾਲ ਜੁੜੀਆਂ ਸਿਆਸੀ ਪਾਰਟੀਆਂ ਨੂੰ ਮਜ਼ਬੂਤ ਕੀਤਾ ਜਾ ਸਕੇ। ਮੀਟਿੰਗ ਵਿੱਚ ਅਗਾਮੀ ਮਹਾਰਾਸ਼ਟਰ ਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ, ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ, ਅਸਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸ਼ਰਮਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਣੂ ਦੇਵ ਸਾਈ, ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਮਣੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ, ਮੇਘਾਲਿਆ ਦੇ ਮੁੱਖ ਮੰਤਰੀ ਕਨਰਾਡ ਸੰਗਮਾ, ਨਾਗਾਲੈਂਡ ਦੇ ਮੁੱਖ ਮੰਤਰੀ ਨੇਫਿਊ ਰਿਓ, ਉੜੀਸਾ ਦੇ ਮੋਹਨ ਚਰਨ ਮਾਝੀ, ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ, ਤ੍ਰਿਪੁਰਾ ਦੇ ਮੁੱਖ ਮੰਤਰੀ ਡਾ. ਮਾਣਿਕ ਸਾਹਾ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਮੌਜੂਦ ਰਹੇ ।

Related Post