ਐਨ. ਕੇ. ਸ਼ਰਮਾ ਦੇ ਮੁੱਖ ਚੋਣ ਦਫਤਰ ਦੇ ਉਦਘਾਟਨ ਮੌਕੇ ਉਮੜਿਆ ਜਨ ਸੈਲਾਬ
- by Jasbeer Singh
- May 7, 2024
ਪਟਿਆਲਾ, 7 ਮਈ (ਜਸਬੀਰ)-ਸ੍ਰੋਮਣੀ ਅਕਾਲੀ ਦਲ ਦੇ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਉਮੀਦਵਾਰ ਐਨ ਕੇ ਸਰਮਾ ਦੇ ਮੁੱਖ ਚੋਣ ਦਫਤਰ ਦਾ ਉਦਘਾਟਨ ਅੱਜ ਕੇਂਦਰੀ ਜੇਲ੍ਹ ਰੋਡ ਪਟਿਆਲਾ ’ਤੇ ਹੋਟਲ ਸੌਰਿਆ ਦੇ ਨੇੜੇ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਹੋਇਆ ਤੇ ਫਿਰ ਅਰਦਾਸ ਕਰ ਕੇ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਐਮ ਐਲ ਏ ਹਰਪ੍ਰੀਤ ਕੌਰ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਜਸਪਾਲ ਸਿੰਘ ਬਿੱਟੂ ਚੱਠਾ, ਅਮਰਿੰਦਰ ਸਿੰਘ ਬਜਾਜ, ਇੰਦਰਮੋਹਨ ਸਿੰਘ ਬਜਾਜ, ਕਬੀਰ ਦਾਸ, ਭੁਪਿੰਦਰ ਸੇਖੂਪੁਰਾ, ਸ੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜ ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ ਸਮੇਤ ਹੋਰ ਸੀਨੀਅਰ ਲੀਡਰਸ ਿਪ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਐਨ ਕੇ ਸਰਮਾ ਨੇ ਕਿਹਾ ਕਿ ਜਿਸ ਤਰੀਕੇ ਦਾ ਹੁੰਗਾਰਾ ਚੋਣ ਮੁਹਿੰਮ ਵਾਸਤੇ ਲੋਕਾਂ ਵੱਲੋਂ ਦਿੱਤਾ ਜਾ ਰਿਹਾ ਹੈ, ਉਸ ਤੋਂ ਸਪਸਟ ਹੋ ਗਿਆ ਹੈ ਕਿ ਹਲਕੇ ਤੋਂ ਅਕਾਲੀ ਦਲ ਦੀ ਜਿੱਤ ਪੱਕੀ ਹੈ। ਉਹਨਾਂ ਕਿਹਾ ਕਿ ਲੋਕਾਂ ਵਿਚ ਉਹਨਾਂ ਦੀ ਚੋਣ ਮੁਹਿੰਮ ਨੂੰ ਲੈ ਕੇ ਬਹੁਤ ਉਤਸਾਹ ਹੈ ਜਿਸ ਲਈ ਉਹ ਬਹੁਤ ਧੰਨਵਾਦੀ ਹਨ। ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਹੁਣ ਸਿਰਫ 20 ਦਿਨਾਂ ਦਾ ਸਮਾਂ ਰਹਿ ਗਿਆ ਹੈ ਜਿਸ ਦੌਰਾਨ 13 ਤਾਰੀਕ ਨੂੰ ਸਮਾਣਾ ਵਿਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪੰਜਾਬ ਬਚਾਓ ਯਾਤਰਾ ਕੱਢਣਗੇ ਅਤੇ ਇਸ ਮਗਰੋਂ 27 ਮਈ ਨੂੰ ਫਿਰ ਤੋਂ ਸਰਦਾਰ ਬਾਦਲ ਦੇ ਪ੍ਰੋਗਰਾਮ ਹਲਕੇ ਵਿਚ ਰੱਖੇ ਜਾਣਗੇ। ਉਹਨਾਂ ਨੇ ਸਮੂਹ ਹਲਕਾ ਇੰਚਾਰਜਾਂ, ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਹੁਣ ਸਮਾਂ ਇਕੱਲੇ ਇਕੱਲੇ ਘਰ ਤੇ ਇਕੱਲੇ ਇਕੱਲੇ ਵੋਟ ਤੱਕ ਪਹੁੰਚ ਕਰਨ ਦਾ ਹੈ, ਇਸ ਲਈ ਉਹ ਹੁਣ ਤੋਂ ਹੀ ਫੀਲਡ ਵਿਚ ਡੱਟ ਜਾਣ। ਉਹਨਾਂ ਕਿਹਾ ਕਿ ਇਕ ਪਾਸੇ ਅਕਾਲੀ ਦਲ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ ਤਾਂ ਦੂਜੇ ਪਾਸੇ ਭਾਜਪਾ ਤੇ ਆਪ ਕਿਸਾਨ ਵਿਰੋਧੀ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨਾਂ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਆਪ ਦੇ ਉਮੀਦਵਾਰ ਡਾ. ਬਲਬੀਰ ਸਿੰਘ 24 ਪਿੰਡਾਂ ਦੇ 400 ਕਿਸਾਨ ਪਰਿਵਾਰਾਂ ਨੂੰ ਉਹਨਾਂ ਦੀ ਐਕਵਾਇਰ ਹੋਈ ਜਮੀਨ ਦਾ ਮੁਆਵਜਾ ਨਹੀਂ ਦੁਆ ਸਕੇ ਜਿਸ ਕਾਰਨ ਇਹਨਾਂ ਪਿੰਡਾਂ ਵਾਲਿਆਂ ਨੇ ਆਪ ਤੇ ਭਾਜਪਾ ਦੇ ਉਮੀਦਵਾਰਾਂ ਦਾ ਪਿੰਡਾਂ ਵਿਚ ਦਾਖਲਾ ਬੰਦ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਡਾ. ਗਾਂਧੀ ਨੂੰ ਉਮੀਦਵਾਰ ਬਣਾਉਣ ’ਤੇ ਕਾਂਗਰਸ ਦੇ ਵਰਕਰ ਦੁਖੀ ਹਨ ਤੇ ਉਹਨਾਂ ਵਿਚ ਰੋਸ ਹੈ। ਉਹਨਾਂ ਕਿਹਾ ਕਿ ਹੁਣ ਢੁਕਵਾਂ ਸਮਾਂ ਹੈ ਕਿ ਹਰ ਵਰਗ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਲੋਕਾਂ ਵਿਚ ਭਾਜਪਾ, ਆਪ ਤੇ ਕਾਂਗਰਸ ਤਿੰਨਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਲੈ ਕੇ ਰੋਹ ਹੈ ਤੇ ਲੋਕ ਅਕਾਲੀ ਦਲ ਦੀ ਡਟਵੀਂ ਹਮਾਇਤ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਤੇ ਆਪ ਦੇ 7 ਸਾਲਾਂ ਦੇ ਰਾਜ ਵਿਚ ਜਿਥੇ ਪਿੰਡਾਂ ਤੇ ਸਹਿਰਾਂ ਵਿਚ ਸੜਕਾਂ ਤੇ ਸੀਵਰੇਜ ਸਪਲਾਈ ਦਾ ਬੁਰਾ ਹਾਲ ਹੈ, ਉਥੇ ਹੀ ਸਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸਨ ਸਮੇਤ ਹੋਰ ਸਮਾਜ ਭਲਾਈ ਲਾਭ ਬੰਦ ਕਰਨ ਕਰਕੇ ਲੋਕਾਂ ਵਿਚ ਬਹੁਤ ਗੁੱਸਾ ਹੈ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਬੀਬੀ ਮੁਖਮੇਲਪੁਰ, ਚਰਨਜੀਤ ਸਿੰਘ ਬਰਾੜ, ਕਬੀਰ ਦਾਸ, ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਰਾਠੀ ਸਹਿਰੀ ਪ੍ਰਧਾਨ ਅਤੇ ਸੁਖਵਿੰਦਰਪਾਲ ਸਿੰਘ ਮਿੰਟਾ,ਅਮਰਿੰਦਰ ਸਿੰਘ ਬਜਾਜ, ਸੁਰਜੀਤ ਸਿੰਘ ਗੜ੍ਹੀ ਆਦਿ ਨੇ ਵੀ ਸੰਬੋਧਨ ਕੀਤਾ। ਸਟੇਜ ਸੰਚਾਲਨ ਮਹਿੰਦਰ ਸਿੰਘ ਸੋਢੀ ਨੇ ਕੀਤਾ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.