post

Jasbeer Singh

(Chief Editor)

Punjab

ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਵੱਲੋਂ 13 ਨਵੰਬਰ ਨੂੰ ਸਕੂਲਾਂ ਵਿਚ ਮਹੀਨੇ ਦੇ ਆਖਰੀ ਸ਼ਨੀਵਾਰ `ਬਸਤਾ ਰਹਿਤ ਦਿਨ` ਰੱਖ

post-img

ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਵੱਲੋਂ 13 ਨਵੰਬਰ ਨੂੰ ਸਕੂਲਾਂ ਵਿਚ ਮਹੀਨੇ ਦੇ ਆਖਰੀ ਸ਼ਨੀਵਾਰ `ਬਸਤਾ ਰਹਿਤ ਦਿਨ` ਰੱਖਣ ਸਬੰਧੀ ਜਾਰੀ ਪੱਤਰ ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਗਈ : ਡੀ. ਟੀ. ਐੱਫ. ਚੰਡੀਗੜ੍ਹ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ.) ਪੰਜਾਬ ਨੇ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ’ਤੇ ਰਾਜ ਭਾਸ਼ਾ ਐਕਟ ਦੀ ਉਲੰਘਣਾਂ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਸ. ਸੀ. ਈ. ਆਰ. ਟੀ.) ਦੇ ਡਾਇਰੈਕਟਰ ਦੇ ਹਸਤਾਖਰਾਂ ਹੇਠ ਜਾਰੀ ਪੱਤਰਾਂ ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ ਭਾਸ਼ਾ ਦੀ ਧੜੱਲੇ ਨਾਲ ਵਰਤੋਂ ਹੋ ਰਹੀ ਹੈ। ਡੀ. ਟੀ. ਐੱਫ. ਦੇ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਦੱਸਿਆ ਕਿ ਡਾਇਰੈਕਟਰ ਐੱਸ. ਸੀ. ਈ. ਆਰ. ਟੀ. ਵੱਲੋਂ 13 ਨਵੰਬਰ ਨੂੰ ਸਕੂਲਾਂ ਵਿਚ ਮਹੀਨੇ ਦੇ ਆਖਰੀ ਸ਼ਨੀਵਾਰ `ਬਸਤਾ ਰਹਿਤ ਦਿਨ` ਰੱਖਣ ਸਬੰਧੀ ਜਾਰੀ ਪੱਤਰ ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ । ਇਸ ਦਿਨ ਲਈ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਗਤੀਵਿਧੀਆਂ ਅੰਗਰੇਜ਼ੀ ਵਿਚ ਲਿਖੀਆਂ ਗਈਆਂ ਹਨ ਅਤੇ ਇਸ ਸਬੰਧੀ ਸਕੂਲਾਂ ਤੋਂ ਰਿਪੋਰਟ ਪ੍ਰਾਪਤ ਕਰਨ ਲਈ ਜਾਰੀ ਕੀਤਾ ਗਿਆ ਪ੍ਰੋਫਾਰਮਾ ਪੂਰੇ ਦਾ ਪੂਰਾ ਅੰਗਰੇਜ਼ੀ ਵਿਚ ਹੈ । ਜਿ਼ਕਰਯੋਗ ਹੈ ਕਿ ਪਿਛਲੇ ਸਾਲ ਵੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਰਾਜ ਵਿੱਦਿਅਕ ਸਿਖਲਾਈ ਪ੍ਰੀਸ਼ਦ ਦੇ ਦਫ਼ਤਰ ਵੱਲੋਂ ਅੰਗਰੇਜ਼ੀ ਭਾਸ਼ਾ ਵਿੱਚ ਪੱਤਰ ਜਾਰੀ ਕਰਨ ਦਾ ਵਿਰੋਧ ਪ੍ਰਗਟਾਇਆ ਗਿਆ ਸੀ ਅਤੇ ਉਸ ਸਮੇਂ ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ ਵੱਲੋਂ ਗਲਤੀ ਸੁਧਾਰਨ ਦਾ ਭਰੋਸਾ ਜਤਾਇਆ ਗਿਆ ਸੀ, ਪਰ ਅਸਲੀਅਤ ਇਹ ਹੈ ਕਿ ਇਸ ਦਫਤਰ ਦੀ ਹਾਲਤ `ਪੰਚਾਂ ਦਾ ਕਿਹਾ ਸਿਰ ਮੱਥੇ ਪਰਨਾਲਾ ਉੱਥੇ ਦਾ ਉੱਥੇ` ਵਾਲੀ ਹੀ ਹੈ । ਆਗੂਆਂ ਨੇ ਦੱਸਿਆ ਕਿ ਪੰਜਾਬ ਰਾਜ ਭਾਸ਼ਾ ਐਕਟ ਤਹਿਤ ਪੰਜਾਬ ਰਾਜ ਦੇ ਸਾਰੇ ਦਫਤਰਾਂ ਅਤੇ ਹੋਰ ਅਦਾਰਿਆਂ ਵਿੱਚ ਸਾਰਾ ਕੰਮ ਕਾਜ, ਪੰਜਾਬੀ ਭਾਸ਼ਾ ਵਿੱਚ ਹੀ ਕਰਨ ਦੀਆਂ ਸਪੱਸ਼ਟ ਹਦਾਇਤਾਂ ਹਨ। ਇਸ ਤੋਂ ਇਲਾਵਾ ਐਕਟ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ ਕਾਰਵਾਈ ਦੀਆਂ ਵੀ ਹਦਾਇਤਾਂ ਦਰਜ਼ ਹਨ। ਇਸ ਸਭ ਦੇ ਬਾਵਜੂਦ ਪੰਜਾਬ ਸਰਕਾਰ ਦੇ ਆਪਣੇ ਉੱਚ ਅਧਿਕਾਰੀਆਂ ਵੱਲੋਂ ਇਹਨਾਂ ਐਕਟਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ ।

Related Post