ਯੂੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਾਭਾ ਪੁਲਸ ਨੇ ਚਲਾਇਆ ਸਰਚ ਅਪ੍ਰੇਸ਼ਨ
- by Jasbeer Singh
- June 18, 2025
ਯੂੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਾਭਾ ਪੁਲਸ ਨੇ ਚਲਾਇਆ ਸਰਚ ਅਪ੍ਰੇਸ਼ਨ ਨਾਭਾ 18 ਜੂਨ : ਯੁੱਧ ਨਸ਼ਿਆਂ ਵਿਰੁੱਧ ਮੁਹਿਮ ਦੇ ਤਹਿਤ ਨਾਭਾ ਸਖਤ ਦਿਖਾਈ ਦੇ ਰਹੀ ਹੈ ਜਿਸ ਦੇ ਚਲਦਿਆਂ ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ ਅਤੇ ਥਾਣਾ ਸਦਰ ਮੁਖੀ ਗੁਰਪ੍ਰੀਤ ਸਿੰਘ ਵੱਲੋਂ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਨਾਲ ਲੈ ਸ਼ਹਿਰ ਨਾਭਾ ਦੇ ਅਲਹੋਰਾਂ ਗੇਟ ਵਿਖੇ ਬਾਜ਼ੀਗਰ ਬਸਤੀ ਅਤੇ ਟਿਹਾ ਬਸਤੀ ਵਿੱਚ ਛਾਪੇਮਾਰੀ ਕਰਨ ਉਪਰੰਤ ਕਈ ਘਰਾਂ ਦੀ ਡੁੰਘਾਈ ਨਾਲ ਛਾਣਬੀਣ ਕੀਤੀ ਗਈ । ਕੋਤਵਾਲੀ ਮੁਖੀ ਸਰਬਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੱਡੀਆਂ ਰਾਹੀਂ ਅਨਾਉਂਸਮੈਂਟ ਵੀ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦੀ ਵਿਕਰੀ ਕਰਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਹਨਾਂ ਨੂੰ ਪੁਲਿਸ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ। ਜੇਕਰ ਉਹ ਨਸ਼ਾ ਵਿਕਰੇਤਾ ਦੇ ਨਾਮ ਦੱਸਣਗੇ ਤਾਂ ਉਹਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਪੁਲਿਸ ਮੁਤਾਬਕ ਸ਼ੱਕ ਦੇ ਆਧਾਰ ਤੇ ਕਈ ਵਿਅਕਤੀਆਂ ਨੂੰ ਜਿੱਥੇ ਗ੍ਰਿਫਤਾਰ ਕੀਤਾ ਗਿਆ ਉੱਥੇ ਕਈ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿੱਤੇ ਗਏ ।ਚੀਮਾ ਮੁਤਾਬਿਕ ਇਹਨਾਂ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ ਤੇ ਫੜਿਆ ਗਿਆ ਹੈ ਪੜਤਾਲ ਕਰਨ ਉਪਰੰਤ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
