

ਨਾਭਾ ਪੁਲਸ ਨੇ ਕੀਤਾ ਅੱਧੀ ਦਰਜਨ ਵਿਅਕਤੀਆਂ ਵਿਰੁੱਧ ਕੇਸ ਦਰਜ ਨਾਭਾ, 5 ਜੁਲਾਈ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਅੱਧੀ ਦਰਜਨ ਵਿਅਕਤੀਆਂ ਵਿਰੁੱਧ ਧਾਰਾ 331(6), 115(2),118(1),191(3), 190,351(2) ਬੀ. ਐਨ. ਐਸ. ਤਹਿਤ ਕੇਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੰਤੋਖ ਸਿੰਘ ਪੁੱਤਰ ਘੁੱਕਰ ਸਿੰਘ ਵਾਸੀ ਕੁਲਾਰਾ, ਗੁਰਪ੍ਰੀਤ ਸਿੰਘ, ਸ਼ਰਨਜੀਤ ਸਿੰਘ ਪੁੱਤਰਾਨ ਬਲਜੀਤ ਸਿੰਘ, ਬਲਜੀਤ ਸਿੰਘ ਪੁੱਤਰ ਨਾ-ਮਾਲੂਮ ਵਾਸੀਆਨ ਮਛਰਾਏ ਖੁਰਦ ਅਤੇ 2 ਅਣਪਛਾਤੇ ਵਿਅਕਤੀ ਸ਼ਾਮਲ ਹਨ। ਦੱਸਣਯੋਗ ਹੈ ਕਿ ਸੰਤੋ ਖ ਸਿੰਘ ਜਿਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਉਹ ਸਿ਼ਕਾਇਤਕਰਤਾ ਜਗਤਾਰ ਸਿੰਘ ਦਾ ਭਰਾ ਵੀ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਤਾਰ ਸਿੰਘ ਨੇ ਦੱਸਿਆ ਕਿ 3 ਜੁਲਾਈ ਨੂੰ ਉਪਰੋਕਤ ਵਿਅਕਤੀਆਂ ਨੇ ਉਸਦੇ ਘਰ ਅੰਦਰ ਵੜ ਕੇ ਉਸ ਤੇ ਤੇਜਧਾਰ ਹਥਿਆਰਾ ਨਾਲ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਵੀ ਦਿੱਤੀਆਂ, ਜਿਸ ਕਾਰਨ ਜ਼ਮੀਨੀ ਤਰਾਰਬਾਜੀ ਕਰਕੇਚੱਲੀ ਰਹੀ ਰੰਜਸ਼ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।