post

Jasbeer Singh

(Chief Editor)

Punjab

ਸ੍ਰੀ ਬੇਰ ਸਾਹਿਬ ਤੋਂ ਬਟਾਲਾ ਲਈ ਰਵਾਨਾ ਹੋਇਆ ਨਗਰ ਕੀਰਤਨ....

post-img

ਪੰਜਾਬ :ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ, ਜੋ ਕਿ ਮੰਗਲਵਾਰ ਸਵੇਰੇ ਬਟਾਲਾ ਪਹੁੰਚਿਆ, ਜਿਥੇ ਸੰਗਤ ਵੱਲੋਂ ਨਗਰ ਕੀਰਤਨ ਦਾ ਰੰਗ-ਬਿਰੰਗੀਆਂ ਰੌਸ਼ਨੀਆਂ ਵਿੱਚ ਭਰਵਾਂ ਸਵਾਗਤ ਕੀਤਾ ਗਿਆ।ਨਗਰ ਕੀਰਤਨ ਦੇ ਪਹੁੰਚਣ 'ਤੇ ਬਟਾਲਾ ਸ਼ਹਿਰ ਪੂਰੀ ਤਰ੍ਹਾਂ ਰੌਸ਼ਨੀਆਂ ਨਾਲ ਗੁਲਜ਼ਾਰ ਨਜਰ ਆ ਰਿਹਾ ਸੀ।ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਪਹੁੰਚਣ 'ਤੇ ਸ਼ਹਿਰ 'ਚ ਮਨਮੋਹਨ ਆਤਿਸ਼ਬਾਜ਼ੀ ਤੇ ਫੁੱਲਾਂ ਦੀ ਵਰਖਾ ਨੇ ਦਿਲਕਸ਼ ਨਜ਼ਾਰਾ ਪੇਸ਼ ਕੀਤਾ।ਦੱਸ ਦਈਏ ਕਿ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਮੱਦੇਨਜ਼ਰ ਬਟਾਲਾ ਸ਼ਹਿਰ ਨੂੰ ਬਟਾਲਾ ਸ਼ਹਿਰ ਨੂੰ ਦੁਲਹਣ ਦੀ ਤਰ੍ਹਾਂ ਸਜਾਇਆ ਗਿਆ ਸੀ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਵੀ ਹਾਜ਼ਰ ਸਨ। ਨਗਰ ਕੀਰਤਨ ਸਵੇਰੇ 6 ਵਜੇ ਦੇ ਲਗਭਗ ਬਟਾਲਾ ਪਹੁੰਚਿਆ, ਜਿਥੇ ਵਿਧਾਇਕ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ। ਸੰਗਤਾਂ ਨੇ ਇਸ ਦੌਰਾਨ ਭਰਵੀਂ ਗਿਣਤੀ ਵਿੱਚ ਹਾਜ਼ਰੀਆਂ ਭਰੀਆਂ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਲਿਆ।

Related Post