
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ
- by Jasbeer Singh
- December 5, 2024

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਗੱਤਕਾ ਪਾਰਟੀਆਂ ਨੇ ਵਿਖਾਏ ਜੌਹਰ, ਪਾਲਕੀ ਅੱਗੇ ਝਾੜੂ ਬਰਦਾਰ ਸੰਗਤਾਂ ਰਹੀਆਂ ਖਿੱਚ ਦਾ ਕੇਂਦਰ ਸਿੱਖ ਜਥੇਬੰਦੀਆਂ, ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ ਅਤੇ ਸਕੂਲੀ ਬੱਚਿਆਂ ਨੇ ਕੀਤੀ ਸ਼ਮੂਲੀਅਤ ਪਟਿਆਲਾ 5 ਦਸੰਬਰ : ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਯੋਗ ਅਗਵਾਈ ’ਚ ਨਗਰ ਕੀਰਤਨ ਸਜਾਇਆ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਹੋਈ । ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਦਬ, ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਫੁੱਲਾਂ ਨਾਲ ਸਜੀ ਪਾਲਕੀ ’ਚ ਸ਼ੁਸ਼ੋਭਿਤ ਕੀਤਾ। ‘ਬੋਲੇ ਸੋ ਨਿਹਾਲ’ ਦੇ ਸੰਗਤਾਂ ਵੱਲੋਂ ਛੱਡੇ ਗਏ ਜੈਕਾਰਿਆਂ ਨਾਲ ਨਗਰ ਕੀਰਤਨ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ’ਚ ਨਗਰ ਕੀਰਤਨ ਪੜਾਅ ਵੱਲ ਰਵਾਨਾ ਹੋਇਆ । ਨਗਰ ਕੀਰਤਨ ਦੀ ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ ਸ਼ੋ੍ਰਮਣੀ ਸਤਵਿੰਦਰ ਸਿੰਘ ਟੌਹੜਾ,ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਸ਼ਿਰਕਤ ਕੀਤੀ । ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ, ਉਥੇ ਹੀ ਪਾਲਕੀ ਅੱਗੇ ਝਾੜੂ ਬਰਦਾਰ ਬਣਕੇ ਸੇਵਾ ਕਰ ਰਹੀਆਂ ਸੰਗਤਾਂ ਵੀ ਖਿੱਚ ਦਾ ਕੇਂਦਰ ਬਣੀਆਂ ਰਹੀਆਂ ਅਤੇ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜੱਥਿਆਂ, ਬੈਂਡ ਪਾਰਟੀਆਂ, ਸਕੂਲੀ ਬੱਚਿਆਂ ਅਤੇ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ਨੂੰ ਵਿਲੱਖਣ ਰੰਗ ਪ੍ਰਦਾਨ ਕੀਤਾ। ਨਗਰ ਕੀਰਤਨ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਇਤਿਹਾਸ ਅਤੇ ਵਿਚਾਰਧਾਰਾ ਨਾਲ ਜੁੜਕੇ ਗੁਰਮਤਿ ਦੇ ਫਲਸਫੇ ਨੂੰ ਅਪਣਾਉਣ ਦੀ ਅਪੀਲ ਕੀਤੀ । ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਬਲਿਦਾਨ ਸਰਬੱਤ ਦੇ ਭਲੇ ਅਤੇ ਮਾਨਵਤਾ ਦੇ ਲਈ ਕਲਿਆਣ ਦਿੱਤਾ ਅਤੇ ਗੁਰੂ ਸਾਹਿਬ ਦੀ ਸ਼ਹੀਦੀ ਮਨੁੱਖ ਨੂੰ ਹਮੇਸ਼ਾ ਗੁਰੂ ਸਾਹਿਬ ਦੇ ਭਾਣੇ ’ਚ ਅਤੇ ਨਿਰਭੈ ਹੋ ਕੇ ਜੀਵਨ ਬਤੀਤ ਕਰਨ ਦੀ ਸਭ ਤੋਂ ਵੱਡੀ ਪ੍ਰੇਰਨਾ ਹੈ । ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ ਨੇ ਨਗਰ ਕੀਰਤਨ ਵਿਚ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਨਗਰ ਕੀਰਤਨ ਦੌਰਾਨ ਮੀਤ ਮੈਨੇਜਰ ਗੁਰਦੁਆਰਾ ਮੋਤੀ ਬਾਗ ਸਾਹਿਬ ਆਤਮ ਪ੍ਰਕਾਸ਼ ਸਿੰਘ ਬੇਦੀ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਮਨਜੀਤ ਸਿੰਘ ਕੌਲੀ ਬਹਾਦਰਗੜ੍ਹ, ਇੰਸਪੈਕਟਰ ਚੀਫ ਭਾਈ ਤੇਜਿੰਦਰ ਸਿੰਘ ਤੋਂ ਇਲਾਵਾ ਸ਼ਾਮਲ ਹੋਈਆਂ ਪ੍ਰਮੁੱਖ ਸਖਸ਼ੀਅਤਾਂ ’ਚ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜੋਗਿੰਦਰ ਸਿੰਘ ਪੰਛੀ, ਬੀਬੀ ਜੈਇੰਦਰ ਕੌਰ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਕਰਨੈਲ ਸਿੰਘ ਵਿਰਕ ਤੋਂ ਇਲਾਵਾ ਸਿੱਖ ਜਥੇਬੰਦੀਆਂ ’ਚ ਗੁਰੂ ਸ਼ਬਦ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ, ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਜੋਗਿੰਦਰ ਸਿੰਘ ਪੰਛੀ, ਹੈਡ ਗ੍ਰੰਥੀ ਬਹਾਦਰਗੜ੍ਹ ਗਿਆਨੀ ਅਵਤਾਰ ਸਿੰਘ, ਅਕਾਊਟੈਂਟ ਭਾਈ ਗੁਰਮੀਤ ਸਿੰਘ, ਸਿਮਰਨ ਗਰੇਵਾਲ, ਭਵਨਪੁਨੀਤ ਸਿੰਘ, ਜਗਜੀਤ ਸਿੰਘ ਖਾਲਸਾ, ਭਾਈ ਹਰਵਿੰਦਰ ਸਿੰਘ ਕਾਹਲਵਾਂ, ਭਾਈ ਤਰਸਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਮੁਲਾਜ਼ਮ ਵੀ ਸ਼ਾਮਲ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.