post

Jasbeer Singh

(Chief Editor)

Punjab

ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਨੀਤੀ ਤਹਿਤ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ

post-img

ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਨੀਤੀ ਤਹਿਤ ਨਾਇਬ ਤਹਿਸੀਲਦਾਰ ਤੇ ਪਟਵਾਰੀ ਮੁਅੱਤਲ ਫਤਿਹਗੜ੍ਹ ਚੂੜੀਆਂ, 19 ਜੁਲਾਈ 2025 : ਪੰਜਾਬ ਸਰਕਾਰ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਜੀਰੋ ਟੋਲਰੈਂਸ ਨੀਤੀ ਤਹਿਤ ਕਾਰਵਾਈ ਕਰਦਿਆਂ ਫਤਿਹਗੜ੍ਹ ਚੂੜੀਆਂ ਦੇ ਨਾਇਬ ਤਹਿਸੀਲਦਾਰ ਜਸਬੀਰ ਕੌਰ ਤੇ ਪਟਵਾਰੀ ਕੁਲਦੀਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਕੀ ਸੀ ਸਮੁੱਚਾ ਮਾਮਲਾ ਪੰਜਾਬ ਦੇ ਖੇਤਰ ਫਤਿਹਗੜ੍ਹ ਚੂੜੀਆਂ ਵਿਖੇ ਬੀਤੇ ਦਿਨੀਂ ਸੋਸ਼ਲ ਮੀਡੀਆ ਤੇ ਉਪਰੋਕਤ ਦੋਹਾਂ ਦੇ ਪੈਸਿਆਂ ਦਾ ਲੈਣ-ਦੇਣ ਕਰਨ ਦੀ ਵਾਇਰਲ ਹੋਈ ਵੀਡੀਓ ਦੇ ਚਲਦਿਆਂ ਕਾਰਵਾਈ ਦੀ ਮੰਗ ਨੂੰ ਲੈ ਕੇ ਹਲਕੇ ਦੇ ਲੋਕਾਂ ਵਲੋਂ ਚੱਕਾ ਜਾਮ ਕੀਤਾ ਗਿਆ ਸੀ, ਜਿਸਦੇ ਚਲਦਿਆਂ ਸਰਕਾਰ ਨੇ ਫੌਰੀ ਕਾਰਵਾਈ ਕਰਦਿਆਂ ਦੋਹਾਂ ਨੂੰ ਹੀ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਨੀਤੀ ਤਹਿਤ ਵੱਡੀ ਗਿਣਤੀ ਵਿਚ ਭ੍ਰਿਸ਼ਟਾਚਾਰ ਕਰਦੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ।

Related Post