July 6, 2024 00:52:05
post

Jasbeer Singh

(Chief Editor)

Latest update

Nandini Rajbhar Murder: ਸੁਭਾਸ਼ਪਾ ਮਹਿਲਾ ਮੋਰਚਾ ਦੀ ਆਗੂ ਦਾ ਬੇਰਹਿਮੀ ਨਾਲ ਕਤਲ

post-img

Nandini Rajbhar Murder: ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ…Nandini Rajbhar Murder: ਲੋਕ ਸਭਾ ਚੋਣਾਂ 2024 ਦੇ ਉਤਸ਼ਾਹ ਦਰਮਿਆਨ ਉੱਤਰ ਪ੍ਰਦੇਸ਼ ਵਿੱਚ ਇੱਕ ਮਹਿਲਾ ਆਗੂ ਦਾ ਕਤਲ ਕਰ ਦਿੱਤਾ ਗਿਆ ਹੈ। ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਸੁਭਾਸ਼ਪਾ) ਦੀ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਨੰਦਿਨੀ ਰਾਜਭਰ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ। 30 ਸਾਲਾ ਨੰਦਿਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਸੰਤ ਕਬੀਰ ਨਗਰ ਜ਼ਿਲ੍ਹੇ ਦੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮਹਿਲਾ ਆਗੂ ਦੇ ਕਤਲ ਕਾਰਨ ਉਨ੍ਹਾਂ ਦੇ ਸਮਰਥਕਾਂ ਵਿੱਚ ਗੁੱਸਾ ਹੈ, ਪੁਲੀਸ ਨੇ ਇਲਾਕੇ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਭਾਸਪਾ ਦੀ ਮਹਿਲਾ ਮੋਰਚਾ ਦੀ ਸੂਬਾ ਸਕੱਤਰ ਨੰਦਿਨੀ ਰਾਜਭਰ ਜ਼ਮੀਨੀ ਵਿਵਾਦ ਦੇ ਇੱਕ ਮਾਮਲੇ ਵਿੱਚ ਪਿਛਲੇ 10 ਦਿਨਾਂ ਤੋਂ ਸਰਗਰਮ ਸੀ। ਨੰਦਨੀ ਦੁਪਹਿਰ ਕਰੀਬ 2 ਵਜੇ ਪਾਰਟੀ ਦੇ ਪ੍ਰੋਗਰਾਮਾਂ ‘ਚ ਹਿੱਸਾ ਲੈਣ ਤੋਂ ਬਾਅਦ ਨੰਦਿਨੀ ਸਿੱਧੇ ਘਰ ਪਹੁੰਚੀ ਸੀ। ਉਸ ਦਾ ਪਤੀ ਕੰਮ ‘ਤੇ ਗਿਆ ਹੋਇਆ ਸੀ। 7 ਸਾਲ ਦਾ ਇਕਲੌਤਾ ਪੁੱਤਰ ਵੀ ਘਰੋਂ ਖੇਡਣ ਗਿਆ ਹੋਇਆ ਸੀ। ਸ਼ਾਮ ਨੂੰ ਗੁਆਂਢ ਦੀ ਇਕ ਔਰਤ ਕਿਸੇ ਕੰਮ ਲਈ ਉਨ੍ਹਾਂ ਦੇ ਘਰ ਆਈ ਪਰ ਨੰਦਿਨੀ ਦੀ ਲਾਸ਼ ਦੇਖ ਕੇ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਔਰਤ ਨੇ ਰੌਲਾ ਪਾਇਆ ਤਾਂ ਇਲਾਕੇ ਦੇ ਲੋਕ ਇਕੱਠੇ ਹੋ ਗਏ। ਉਸ ਨੇ ਕਤਲ ਦੀ ਸੂਚਨਾ ਕੋਤਵਾਲੀ ਪੁਲੀਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਵਿਭਾਗ ਦੀਆਂ ਟੀਮਾਂ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਕੋਤਵਾਲੀ ਪੁਲੀਸ ਅਤੇ ਫੋਰੈਂਸਿਕ ਵਿਭਾਗ ਦੀਆਂ ਟੀਮਾਂ ਵੀ ਸਬੂਤ ਇਕੱਠੇ ਕਰਨ ਲਈ ਪੁੱਜੀਆਂ।ਮ੍ਰਿਤਕ ਦੇ ਸਮਰਥਕਾਂ ਵਿੱਚ ਰੋਹ ਦੀ ਭਾਵਨਾ ਨੂੰ ਦੇਖਦਿਆਂ ਪੁਲੀ ਨੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਵਧੀਕ ਪੁਲਿਸ ਸੁਪਰਡੈਂਟ ਸ਼ਸ਼ੀ ਸ਼ੇਖਰ ਸਿੰਘ, ਐਸਐਸਪੀ ਸਤਿਆਜੀਤ ਗੁਪਤਾ ਅਤੇ ਡੀਐਮ ਮਹਿੰਦਰ ਸਿੰਘ ਤੰਵਰ ਵੀ ਜਾਂਚ ਲਈ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਜਦੋਂ ਪੁਲੀਸ ਲਾਸ਼ ਨੂੰ ਚੁੱਕਣ ਲੱਗੀ ਤਾਂ ਉਸ ਦੇ ਸਮਰਥਕਾਂ ਨੇ ਪੁਲੀਸ ਕੋਲੋਂ ਨੰਦਿਨੀ ਰਾਜਭਰ ਦੀ ਲਾਸ਼ ਖੋਹ ਲਈ। ਕਾਤਲਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਸਥਿਤੀ ਵਿਗੜਦੀ ਦੇਖ ਕੇ ਡੀਆਈਜੀ ਬਸਤੀ ਮੰਡਲ ਆਰਕੇ ਭਾਰਦਵਾਜ ਵੀ ਮੌਕੇ ’ਤੇ ਪਹੁੰਚ ਗਏ ਅਤੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਨੰਦਿਨੀ ਰਾਜਭਰ ਦੇ ਕਾਤਲਾਂ ਨੂੰ ਜਲਦੀ ਫੜ ਲਿਆ ਜਾਵੇਗਾ। ਇਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਸੁਹੇਲਦੇਵ ਭਾਰਤੀ ਸਮਾਜ ਪਾਰਟੀ (ਸੁਭਾਸ਼ਪਾ) ਦੇ ਰਾਸ਼ਟਰੀ ਸਕੱਤਰ ਵਿਨੋਦ ਕੁਮਾਰ ਰਾਜਭਰ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News. Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com (ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)

Related Post