post

Admin

(Chief Editor)

Punjab

ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿਚ ਕੀਤਾ ਕਰੋੜਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ

post-img

ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿਚ ਕੀਤਾ ਕਰੋੜਾਂ ਦੇ ਪ੍ਰਾਜੈਕਟਾਂ ਦਾ ਉਦਘਾਟਨ

ਚੰਡੀਗੜ੍ਹ, 17 ਜੁਲਾਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਕਰੋੜਾਂ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ ।

ਕੀ ਆਖਿਆ ਪ੍ਰਧਾਨ ਮੰਤਰੀ ਮੋਦੀ ਨੇ

ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ (Prime Minister) ਨਰਿੰਦਰ ਮੋਦੀ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ 4700 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਚੰਡੀਗੜ੍ਹ ਦੀ ਸਿਹਤ ਪ੍ਰਣਾਲੀ ਅਤੇ ਦੇਸ਼ ਦੇ ਵਿਕਾਸ ਵਿੱਚ ਇਸ ਦੇ ਯੋਗਦਾਨ ਦੀ ਖੂਬ ਸ਼ਲਾਘਾ ਕੀਤੀ । ਉਨ੍ਹਾਂ ਪੀ. ਜੀ. ਆਈ. ਵਿਖੇ ਬਣੇ ਐਡਵਾਂਸਡ ਮਦਰ ਐਂਡ ਚਾਈਲਡ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਵਿੱਚ ਜੱਚਾ-ਬੱਚਾ ਦੀ ਦੇਖਭਾਲ ਅਤੇ ਸਿਹਤ ਸਹੂਲਤਾਂ ਵਿੱਚ ਇੱਕ ਇਨਕਲਾਬੀ ਸੁਧਾਰ ਆਵੇਗਾ ।

ਚੰਡੀਗੜ੍ਹ ਦੀ ਅਸਲ ਪਛਾਣ ਇੱਥੋਂ ਦੀਆਂ ਬਿਹਤਰ ਅਤੇ ਮਿਆਰੀ ਸਿਹਤ ਸੁਵਿਧਾਵਾਂ ਹਨ : ਮੋਦੀ

ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ ਦੀ ਅਸਲ ਪਛਾਣ ਇੱਥੋਂ ਦੀਆਂ ਬਿਹਤਰ ਅਤੇ ਮਿਆਰੀ ਸਿਹਤ ਸੁਵਿਧਾਵਾਂ ਹਨ, ਜੋ ਦੇਸ਼ ਦੇ ਕੋਨੇ-ਕੋਨੇ ਤੋਂ ਆਉਣ ਵਾਲੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਦੀਆਂ ਹਨ । ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਚੰਡੀਗੜ੍ਹ ਦੀ ਵਿਉਂਤਬੰਦੀ ਅਤੇ ਤਰੱਕੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੂਰੇ ਦੇਸ਼ ਲਈ ਵਿਕਾਸ ਦਾ ਇੱਕ ਵੱਡਾ ਮਾਡਲ ਹੈ । ਉਨ੍ਹਾਂ ਇਤਿਹਾਸਕ ਪਲ ਨੂੰ ਯਾਦ ਕਰਦਿਆਂ ਇਹ ਵੀ ਕਿਹਾ ਕਿ ਦੇਸ਼ ਦੇ ਨਵੇਂ ਕਾਨੂੰਨ, ਯਾਨੀ `ਭਾਰਤੀ ਨਿਆਂ ਸੰਹਿਤਾ` (ਬੀ. ਐਨ. ਐਸ.) ਦੀ ਸ਼ੁਰੂਆਤ ਵੀ ਇਸੇ ਖੂਬਸੂਰਤ ਸ਼ਹਿਰ ਚੰਡੀਗੜ੍ਹ ਤੋਂ ਹੀ ਹੋਈ ਸੀ ।

ਚੰਡੀਗੜ੍ਹ ਵਿਚ ਹੋ ਰਹੇ ਚੌਤਰਫਾ ਵਿਕਾਸ ਨਾਲ ਹੋਵੇਗਾ ਹਰ ਵਰਗ ਨੂੰ ਫਾਇਦਾ

ਨਰੇਂਦਰ ਮੋਦੀ (Narendra Modi) ਨੇ ਵਿਸ਼ਵਾਸ ਪ੍ਰਗਟਾਇਆ ਕਿ ਚੰਡੀਗੜ੍ਹ ਵਿੱਚ ਹੋ ਰਹੇ ਇਸ ਚੌਤਰਫ਼ਾ ਵਿਕਾਸ ਨਾਲ ਹਰ ਵਰਗ ਦੇ ਨਾਗਰਿਕ ਨੂੰ ਫਾਇਦਾ ਹੋਵੇਗਾ । ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਿਰਫ਼ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਹੀ ਨਹੀਂ ਹੈ ਸਗੋਂ ਇਸ ਦੇ ਵਿਕਾਸ ਅਤੇ ਨਵੇਂ ਪ੍ਰਾਜੈਕਟਾਂ ਦਾ ਸਿੱਧਾ ਫਾਇਦਾ ਗੁਆਂਢੀ ਸੂਬਿਆਂ (ਪੰਜਾਬ ਅਤੇ ਹਰਿਆਣਾ) ਨੂੰ ਵੀ ਮਿਲੇਗਾ, ਜਿਸ ਨਾਲ ਪੂਰੇ ਖੇਤਰ ਦੀ ਆਰਥਿਕਤਾ ਅਤੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ ।

ਚੰਡੀਗੜ੍ਹ ਵਿਚ ਚਲਾਈ ਸਫਾਈ ਮੁਹਿੰਮ ਤੇ ਸਿੱਧੂ ਦੀ ਕੀਤੀ ਸ਼ਲਾਘਾ

ਇਸ ਮੌਕੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਨਰੇਂਦਰ ਮੋਦੀ ਨੇ ਆਪਣੇ ਭਾਸ਼ਣ ਵਿੱਚ ਖਾਸ ਤੌਰ `ਤੇ ਸੇਵਾਮੁਕਤ ਆਈ. ਏ. ਐਸ. ਅਧਿਕਾਰੀ ਇੰਦਰਜੀਤ ਸਿੱਧੂ ਦੇ ਯਤਨਾਂ ਦੀ ਸ਼ਲਾਘਾ ਕੀਤੀ ਸਫਾਈ ਦੇ ਇਸ ਵੱਡੇ ਸੰਕਲਪ ਨੂੰ ਅੱਜ ਦੇ ਸਰਕਾਰੀ ਪ੍ਰੋਗਰਾਮ ਨਾਲ ਜੋੜਦਿਆਂ ਸਵੱਛਤਾ ਦੇ ਮਹੱਤਵ `ਤੇ ਜ਼ੋਰ ਦਿੱਤਾ ।

Related Post

Instagram