post

Jasbeer Singh

(Chief Editor)

National

ਨਰਿੰਦਰ ਮੋਦੀ ਵੱਲੋਂ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

post-img

ਨਰਿੰਦਰ ਮੋਦੀ ਵੱਲੋਂ ਵੀਅਤਨਾਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਵੀਂ ਦਿੱਲੀ, 1 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨ ਚਿਨ ਨਾਲ ਮੁਲਾਕਾਤ ਕੀਤੀ, ਜੋ ਕਿ ਦੋਹਾਂ ਦੇਸ਼ਾਂ ਵਿਚਕਾਰ ਵਿਆਪਕ ਰਣਨੀਤਿਕ ਭਾਈਵਾਲੀ ਨੂੰ ਹੋਰ ਵਧਾਉਣ ਦੇ ਸਨਮੁੱਖ ਸੀ। ਚਿਨ ਮੰਗਲਵਾਰ ਰਾਤ ਤਿੰਨ ਰੋਜ਼ਾ ਦੌਰੇ ਲਈ ਭਾਰਤ ਪੁੱਜੇ ਹਨ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜੈਸਵਾਲ ਨੇ ‘ਐਕਸ’ ਤੇ ਪੋਸਟ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਅਤਨਾਮ ਦੇ ਪ੍ਰਧਾਨ ਮੰਤਰ ਫਾਮ ਮਿਨ੍ਹ ਚਿਨ੍ਹ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਗੱਲਬਾਤ ਤੋਂ ਪਹਿਲਾਂ ਕਿਹਾ ਕਿ ਭਾਰਤ-ਵੀਅਤਨਾਮ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਵਧਾਉਣ ਲਈ ਠੋਸ ਚਰਚਾ ਏਜੰਡੇ ‘ਤੇ ਹੈ, ਪਿਛਲੇ ਕੁਝ ਸਾਲਾਂ ਵਿੱਚ ਭਾਰਤ ਅਤੇ ਵੀਅਤਨਾਮ ਦਰਮਿਆਨ ਰਣਨੀਤਕ ਸਬੰਧ ਡੂੰਘੇ ਹੋਏ ਹਨ।

Related Post

Instagram