

ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਨੂੰ ਹੁਸ਼ਿਆਰਪੁਰ ਵਿੱਚ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਸ੍ਰੀ ਮੋਦੀ ਦੀ ਆਮਦ ਲਈ ਦੁਸਹਿਰਾ ਗਰਾਊਂਡ ਵਿੱਚ ਪੰਡਾਲ ਲਗਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਭਾਜਪਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਾਇਰੈਕਟਰ ਜਨਰਲ ਆਫ਼ ਪੁਲੀਸ ਰਾਮ ਸਿੰਘ ਅਤੇ ਪੁਲੀਸ ਦੇ ਹੋਰ ਸੀਨੀਅਰ ਅਧਿਾਕਰੀਆਂ ਨੇ ਅੱਜ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ। ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਵਿੱਚ ਕਿਸੇ ਸਟਾਰ ਪ੍ਰਚਾਰਕ ਦੇ ਨਾ ਆਉਣ ਕਾਰਨ ਭਾਜਪਾ ਉੁਮੀਦਵਾਰ ਤੇ ਵਰਕਰਾਂ ’ਚ ਨਿਰਾਸ਼ਾ ਦਾ ਆਲਮ ਸੀ। ਪ੍ਰਧਾਨ ਮੰਤਰੀ ਦਾ ਇੱਥੇ ਪ੍ਰੋਗਰਾਮ ਬਣਨ ਨਾਲ ਇਨ੍ਹਾਂ ਵਿਚ ਉਤਸ਼ਾਹ ਪੈਦਾ ਹੋਇਆ ਹੈ।