
ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ
- by Jasbeer Singh
- July 31, 2024

ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਨੇ ਕ੍ਰਿਸ਼ੀ ਵਿਗਿਆਨ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਿਆਲਾ, 31 ਜੁਲਾਈ : ਨੈਸ਼ਨਲ ਅਕੈਡਮੀ ਆਫ਼ ਐਗਰੀਕਲਚਰਲ ਸਾਇੰਸਜ਼ ਦੀ ਅਗਵਾਈ ਹੇਠ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਆਲੋਵਾਲ (ਪਟਿਆਲਾ) ਵਿਖੇ ਇੱਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਾਗਰੂਕਤਾ ਪ੍ਰੋਗਰਾਮ ਵਿੱਚ 52 ਵਿਦਿਆਰਥੀਆਂ ਸਮੇਤ ਸਕੂਲ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ, ਪ੍ਰੋਫੈਸਰ -ਕਮ- ਇੰਚਾਰਜ ਡਾ. ਗੁਰਉਪਦੇਸ਼ ਕੌਰ ਨੇ ਵਿਦਿਆਰਥੀਆਂ ਨੂੰ ਹੁਨਰ ਵਿਕਾਸ ਅਤੇ ਸਵੈ-ਰੁਜ਼ਗਾਰ ਸਬੰਧੀ ਜਾਣਕਾਰੀ ਦਿੰਦਿਆਂ ਇਨ੍ਹਾਂ ਖੇਤਰਾਂ ਵਿੱਚ ਪੈਦਾ ਹੁੰਦੀ ਸੰਭਾਵਨਾਵਾਂ ਸਬੰਧੀ ਵਿਸਥਾਰ ’ਚ ਵੇਰਵੇ ਦਿੰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਅਥਾਹ ਮੌਕੇ ਹਨ ਜਿਨ੍ਹਾਂ ਨੂੰ ਪਹਿਚਾਣ ਕੇ ਵਿਦਿਆਰਥੀ ਆਪਣਾ ਕਰੀਅਰ ਬਣ ਸਕਦੇ ਹਨ । ਡਾ: ਰਚਨਾ ਸਿੰਗਲਾ, ਪ੍ਰੋਫੈਸਰ (ਬਾਗਬਾਨੀ) ਨੇ ਰੁੱਖ ਲਗਾਉਣ ਅਤੇ ਪੌਸ਼ਟਿਕ ਬਾਗਬਾਨੀ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਕੇਵੀਕੇ ਦੇ ਵਿਗਿਆਨੀਆਂ ਨਾਲ ਇੰਟਰ ਐਕਟਿਵ ਸੈਸ਼ਨ ਕੀਤਾ ਅਤੇ ਪੌਸ਼ਟਿਕ ਅਭਿਆਸਾਂ ਅਤੇ ਸਫ਼ਾਈ ਮੁਹਿੰਮ ਬਾਰੇ ਫੀਡ ਬੈਕ ਸਾਂਝੇ ਕੀਤੇ। ਸ਼੍ਰੀਮਤੀ ਨੀਰਜ ਵੈਦ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਸਿਹਤਮੰਦ ਖ਼ੁਰਾਕ ਅਤੇ ਕਸਰਤ ਦੀ ਭੂਮਿਕਾ ਬਾਰੇ ਗੱਲ ਕੀਤੀ।