
ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ
- by Jasbeer Singh
- October 14, 2025

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ ਪੱਛੜੀਆਂ ਸ਼੍ਰੇਣੀਆਂ ਲਈ ਰਾਸ਼ਟਰੀ ਕਮਿਸ਼ਨ 14 ਅਕਤੂਬਰ ਨੂੰ ਚੰਡੀਗੜ੍ਹ ਦੇ ਹੋਟਲ ਮਾਊਂਟਵਿਊ ਵਿੱਚ ਕਰੇਗਾ ਜਨਤਕ ਸੁਣਵਾਈ ਚੰਡੀਗੜ੍ਹ, 14 ਅਕਤੂਬਰ 2025 : ਇੱਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਹੋਟਲ ਮਾਊਂਟਵਿਊ, (ਕਾਨਫਰੰਸ ਹਾਲ) ਸੈਕਟਰ-10, ਚੰਡੀਗੜ੍ਹ ਵਿਖੇ ਜਨਤਕ ਸੁਣਵਾਈ ਕਰੇਗਾ । ਬੁਲਾਰੇ ਨੇ ਦੱਸਿਆ ਕਿ ਇਹ ਜਨਤਕ ਸੁਣਵਾਈ ਪਹਿਲਾਂ ਯੂ.ਟੀ. ਚੰਡੀਗੜ੍ਹ ਦੇ ਗੈਸਟ ਹਾਊਸ ਵਿੱਚ ਹੋਣੀ ਸੀ, ਪਰ ਹੁਣ ਇਹ ਸੁਣਵਾਈ ਹੋਟਲ ਮਾਊਂਂਟਵਿਊ, (ਕਾਨਫਰੰਸ ਹਾਲ) ਸੈਕਟਰ-10, ਚੰਡੀਗੜ੍ਹ ਵਿਖੇ ਹੋਵੇਗੀ। ਉਸ ਨੇ ਕਿਹਾ ਕਿ ਇਸ ਜਨਤਕ ਸੁਣਵਾਈ ਦਾ ਮੁੱਖ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਨੂੰ ਕਮਿਸ਼ਨ ਦੇ ਸਾਹਮਣੇ ਸਿੱਧੇ ਤੌਰ ’ਤੇ ਆਪਣੇ ਵਿਚਾਰ, ਤੱਥ ਅਤੇ ਮੰਗਾਂ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ । ਰਾਜ ਸਰਕਾਰ ਨੇ ਸਬੰਧਤ ਜਾਤੀ ਸਮੂਹਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਜਨਤਕ ਸੁਣਵਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਮਿਸ਼ਨ ਨਾਲ ਆਪਣੇ ਸੁਝਾਅ ਸਾਂਝੇ ਕਰਨ ।