post

Jasbeer Singh

(Chief Editor)

Sports

ਨੈਸ਼ਨਲ ਬਾਸਕਟਬਾਲ ਚੈਂਪੀਅਨਜ਼ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ

post-img

ਨੈਸ਼ਨਲ ਬਾਸਕਟਬਾਲ ਚੈਂਪੀਅਨਜ਼ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ - ਜੇਤੂ ਟੀਮ ਲਈ ਸਵਾਗਤੀ ਸਮਾਰੋਹ ਦਾ ਆਯੋਜਨ - ਨੈਸ਼ਨਲ ਖੇਡਾਂ ’ਚ ਪੰਜਾਬ ਦੀ ਬਾਸਕਟਬਾਲ ਟੀਮ ਨੇ ਮਾਰੀ ਸੀ ਬਾਜੀ ਪਟਿਆਲਾ : 68ਵੀਆਂ ਸਕੂਲ ਨੈਸ਼ਨਲ ਬਾਸਕਟਬਾਲ ਖੇਡਾਂ ਦੀ ਜੇਤੂ ਟੀਮ ਦਾ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਪਹੁੰਚਣ ’ਤੇ ਸਵਾਗਤੀ ਸਮਾਰੋਹ ਪ੍ਰਿੰਸੀਪਲ ਵਿਜੈ ਕਪੂਰ ਦੀ ਅਗਵਾਈ ਹੇਠ ਕਰਵਾਇਆ ਗਿਆ । ਸਮਾਗਮ ਨੂੰ ਸੰਬੋਧਨ ਕਰਦਿਆਂ ਮੈਡਮ ਇਰਵਨਦੀਪ ਕੌਰ ਅਤੇ ਲੈਕਚਰਾਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ 68ਵੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ-19 ਸਾਲ ਲੜਕੇ ਅਤੇ ਲੜਕੀਆਂ ਦੀ ਮੇਜ਼ਬਾਨੀ ਦਾ ਮੌਕਾ ਸਰਕਾਰੀ ਮਲਟੀਪਰਪਜ ਸਕੂਲ ਨੂੰ ਮਿਲਿਆ । ਇਸ ਟੂਰਨਾਮੈਂਟ ਵਿੱਚ ਪੂਰੇ ਭਾਰਤ ਵਿੱਚੋਂ 62 ਟੀਮਾਂ ਨੇ ਹਿੱਸਾ ਲਿਆ, ਜਿਸ ਦੌਰਾਨ ਹੋਏ ਜ਼ਬਰਦਸਤ ਮੁਕਾਬਲਿਆਂ ਵਿੱਚ ਪੰਜਾਬ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਗੋਲਡ ਮੈਡਲ ਪ੍ਰਾਪਤ ਕੀਤਾ । ਇਸ ਮੌਕੇ ਪ੍ਰਿੰਸੀਪਲ ਮੈਡਮ ਵਿਜੈ ਕਪੂਰ ਅਤੇ ਵਾਈਸ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਸਾਰੇ ਖਿਡਾਰੀਆਂ ਅਤੇ ਅੰਤਰਰਾਸ਼ਟਰੀ ਰੈਫਰੀ ਅਤੇ ਕੋਚ ਅਮਰਜੋਤ ਸਿੰਘ ਅਤੇ ਸਹਾਇਕ ਕੋਚ ਇਕਬਾਲ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਮਾਣਮੱਤੀ ਜਿੱਤ ਦਾ ਸਿਹਰਾ ਉਨ੍ਹਾਂ ਦੀ ਸਖਤ ਮਿਹਨਤ ਅਤੇ ਸਮਰਪਣ ਭਾਵਨਾ ਨੂੰ ਦਿੱਤਾ, ਜਿਸ ਉੱਪਰ ਪੂਰੇ ਪੰਜਾਬ ਨੂੰ ਫ਼ਖ਼ਰ ਹੈ ਅਤੇ ਮਾਣ ਵਾਲੀ ਗੱਲ ਹੈ ਕਿ ਇਸ ਟੀਮ ਅੰਦਰ ਚਾਰ ਲੜਕੇ ਅਤੇ ਤਿੰਨ ਲੜਕੀਆਂ ਮਲਟੀਪਰਪਜ ਸਕੂਲ ਦੇ ਵਿਦਿਆਰਥੀ ਹਨ। ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਖਿਡਾਰੀਆਂ ਅਤੇ ਕੋਚ ਸਾਹਿਬਾਨ ਨੂੰ ਹਾਰ ਪਾ ਕੇ ਜੀ ਆਇਆਂ ਆਖਿਆ ਗਿਆ । ਇਸ ਉਪਰੰਤ ਟਰਾਫੀ ਅਤੇ ਸਪੋਰਟਸ ਸੂਟ ਦੇ ਕੇ ਇਸ ਟੂਰਨਾਮੈਂਟ ਦੇ ਚੈਂਪੀਅਨ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਅੰਤਰਰਾਸ਼ਟਰੀ ਰੈਫਰੀ ਅਤੇ ਕੋਚ ਅਮਰਜੋਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਨੌਜਵਾਨਾਂ ਨੂੰ ਸਫਲਤਾ ਲਈ ਹੱਥ ਕੰਡੇ ਵਰਤਣ ਦੀ ਬਜਾਇ ਸੱਚੀ ਲਗਨ ਅਤੇ ਇਮਾਨਦਾਰੀ ਨਾਲ ਆਪਣੇ ਫੀਲਡ ਵਿੱਚ ਮਿਹਨਤ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਕਰਨ ਨਾਲ ਸਫਲਤਾ ਇੱਕ ਦਿਨ ਜਰੂਰ ਮਿਲਦੀ ਹੈ ਅਤੇ ਸੱਚੀ ਸਫਲਤਾ ਹੀ ਤਨ ਮਨ ਨੂੰ ਤ੍ਰਿਪਤ ਕਰਦੀ ਹੈ । ਇਸ ਮੌਕੇ ਕੋਚ ਇਕਬਾਲ ਸਿੰਘ, ਮੈਡਮ ਮਨਪ੍ਰੀਤ ਕੌਰ, ਹਰਦੀਪ ਕੌਰ, ਜਪਇੰਦਰਪਾਲ ਸਿੰਘ, ਹਰਿੰਦਰ ਕੌਰ ਲੈਕਚਰਾਰ, ਰਵਿੰਦਰ ਕੌਰ, ਸਰਬਜੀਤ ਕੌਰ, ਰਸਪਾਲ ਸਿੰਘ, ਰਵਿੰਦਰ ਸਿੰਘ, ਬਲਵਿੰਦਰ ਸਿੰਘ, ਤਜਿੰਦਰ ਕੌਸ਼ਿਸ, ਸ਼ੀਤਲ ਚੰਦ, ਸਵਰਨ ਲਾਲ, ਰਜੇਸ਼ ਕੁਮਾਰ ਤੇ ਹਿਤੇਸ਼ ਵਾਲੀਆ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ ।

Related Post