post

Jasbeer Singh

(Chief Editor)

Patiala News

28 ਨਵੰਬਰ 2024 ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਾਰਮਿੰਗ ਦਿਵਸ

post-img

28 ਨਵੰਬਰ 2024 ਨੂੰ ਮਨਾਇਆ ਜਾਵੇਗਾ ਰਾਸ਼ਟਰੀ ਡੀ-ਵਾਰਮਿੰਗ ਦਿਵਸ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖੁਆਈ ਜਾਵੇਗੀ ਪੇਟ ਦੇ ਕੀੜੇ ਮਾਰਨ ਦੀ ਗੋਲੀ : ਸਿਵਲ ਸਰਜਨ ਪਟਿਆਲਾ : ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ 28 ਨਵੰਬਰ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਸੰਬਂਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਟਿਆਲਾ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 28 ਨਵੰਬਰ ਨੂੰ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੋਕੇ ਜਿਲੇ ਦੇ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਣੀ ਹੈ, ਇਸਦਾ ਮੁੱਖ ਮਕਸਦ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣਾ ਹੈ । ਉਹਨਾਂ ਕਿਹਾ ਕਿ 1 ਤੋਂ 2 ਸਾਲ ਤੱਕ ਦੇ ਬੱਚਿਆ ਨੂੰ 5 ਐਮ.ਐਲ ਸਿਰਪ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਖੁਆਈ ਜਾਵੇਗੀ । ਉਹਨਾਂ ਦੱਸਿਆਂ ਕਿ ਜਿਲੇ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਆਂਗਣਵਾੜੀ ਸੈਟਰਾਂ ਵਿੱਚ ਦਰਜ, ਕਿਸੇ ਕਾਰਨ ਪੜਾਈ ਛੱਡ ਚੁੱਕੇ 1 ਤੋਂ 19 ਸਾਲ ਤੱਕ, ਸਲਮ ਏਰੀਆ, ਪਥੇਰਾਂ ਆਦਿ ਦੇ ਸਾਰੇ ਤਕਰੀਬਨ 6 ਲੱਖ 41 ਹਜਾਰ, ਦੋ ਸੋ ਸਤਾਸੀ ਬਚਿਆਂ ਨੂੰ ਇਹ ਗੋਲੀ ਖੁਆਈ ਜਾਵੇਗੀ । ਉਹਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਪੂਰਵਕ ਨੇਪੜੇ ਚਾੜਨ ਲਈ ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਆਦਿ ਨਾਲ ਮੀਟਿੰਗਾਂ ਕਰਕੇ ਸਹਿਯੋਗ ਲਿਆ ਜਾ ਰਿਹਾ ਹੈ । ਜਿਲਾ ਟੀਕਾਕਰਨ ਅਫਸਰ ਡਾ. ਕੁਸ਼ਲਦੀਪ ਗਿੱਲ ਨੇ ਕਿਹਾ ਕਿ ਇਹ ਗੋਲੀ ਬੱਚਿਆਂ ਨੂੰ ਖਾਲੀ ਪੇਟ ਨਹੀਂ ਦਿੱਤੀ ਜਾਣੀ, ਇਸ ਲਈ ਬੱਚੇ ਗੋਲੀ ਖਾਣ ਵਾਲੇ ਦਿਨ ਸਕੂਲ ਵਿੱਚ ਖਾਲੀ ਪੇਟ ਨਾ ਆਉਣ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ, ਕਿਉਂਕਿ ਜਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਣ ਰੋਜਾਨਾਂ ਦੀ ਖੁਰਾਕ ਦੇ ਘੱਟਣ ਕਾਰਣ ਸਰੀਰਕ ਕਮਜੋਰੀ, ਖੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚਿੜਾਪਣ ਦੇਖਣ ਵਿਚ ਆਉਂਦਾ ਹੈ ਸਰੀਰ ਵਿੱਚ ਖੂਨ ਦੀ ਕਮੀ ਨਾਲ ਬੱਚਿਆ ਦੇ ਸਰੀਰਿਕ ਤੇ ਮਾਨਸਿਕ ਵਾਧੇ ਵਿੱਚ ਰੁਕਾਵਟਾਂ ਪੈਦਾ ਹੁੰਦੀਆਂ ਹਨ ਤੇ ਸਰੀਰ ਦੀਆਂ ਬੀਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟਦੀ ਹੈ ਪਰ ਹੁਣ ਇਸ ਦਵਾਈ ਦੀ ਖੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖੂਨ ਦੀ ਕਮੀ ਤੋ ਛੁੱਟਕਾਰਾ ਮਿਲੇਗਾ।ਉਹਨਾਂ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ਼ ਕੀਤੀ । ਇਸ ਮੌਕੇ ਜੇਕਰ ਬੱਚੇ ਗੋਲੀ ਇਸ ਦਿਨ ਗੋਲੀ ਖਾਣ ਤੋਂ ਖੁੰਝ ਜਾਂਦੇ ਹਨ ਤਾਂ 5 ਦਸੰਬਰ ਨੂੰ ਮੋਪ -ਅੱਪ ਰਾਊਂਡ ਕੀਤਾ ਜਾਵੇਗਾ ਤਾਂ ਕਿ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਬੱਚਿਆ ਨੂੰ ਗੋਲੀ ਖਵਾਈ ਜਾ ਸਕੇ । ਇਸ ਮੋਕੇ ਹਰੇਕ ਬਲਾਕ ਵਿੱਚ ਕੁਇੱਕ ਰਿਸਪਾਂਸ ਐਕਸ਼ਨ ਟੀਮ ਵੀ ਲਗਾਈ ਗਈ ਹੈ ਤਾਂ ਕਿ ਜੇਕਰ ਕਿਸੇ ਬੱਚੇ ਨੂੰ ਦਵਾਈ ਖਾ ਕੇ ਕੋਈ ਸਾਈਡ ਇਫੈਕਟ ਹੁੰਦਾ ਹੈ ਤਾਂ ਉਸਦਾ ਤੁਰੰਤ ਇਲਾਜ ਕੀਤਾ ਜਾ ਸਕੇ ।

Related Post