

ਪਟਿਆਲਾ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 13 ਸਤੰਬਰ ਨੂੰ ਪਟਿਆਲਾ 25 ਜੁਲਾਈ 2025 : ਡਿਪਟੀ ਕਮਿਸ਼ਨਰ ਪਟਿਆਲਾ ਡਾ ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜੇਕਰ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ ਉਹਨਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ । ਉਹਨਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਪਹਿਲਾਂ ਸੁਣਵਾਈ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਵੀ ਕੀਤੀ ।