

14 ਸਤੰਬਰ ਨੂੰ ਹੋਵੇਗਾ ਕੌਮੀ ਲੋਕ ਅਦਾਲਤ ਦਾ ਆਯੋਜਨ ਸੰਗਰੂਰ, 12 ਸਤੰਬਰ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਸੰਗਰੂਰ ਅਤੇ ਸਬ ਤਹਿਸੀਲ ਕੋਰਟ ਕੰਪਲੈਕਸ ਧੂਰੀ, ਸੁਨਾਮ, ਮੂਨਕ ਅਤੇ ਮਲੇਰਕੋਟਲਾ ਵਿਖੇ 14 ਸਤੰਬਰ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਜੱਜ (ਸ.ਡ.)/ਸੀ.ਜੇ.ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਸ੍ਰੀਮਤੀ ਦਲਜੀਤ ਕੌਰ ਨੇ ਦੱਸਿਆ ਕਿ ਆਮ ਲੋਕ ਇਸ ਕੌਮੀ ਲੋਕ ਅਦਾਲਤ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨਾਲ ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਵੱਧਦਾ ਹੈ। ਜਿਸ ਵੀ ਵਿਅਕਤੀ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਹੋਵੇ ਤਾਂ ਉਹ ਸਬੰਧਿਤ ਅਦਾਲਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਸਬ ਡਵੀਜਨ ਦੇ ਫਰੰਟ ਆਫੀਸ ਵਿਖੇ ਇੱਕ ਦਰਖ਼ਾਸਤ ਦੇ ਕੇ ਇਸ ਲੋਕ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦਾ ਹੈ। ਇਸ ਕੌਮੀ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01672-230725 ਜਾਂ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਨਾਲਸਾ), ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।