

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਵਿੱਚ ਅੱਜ 29ਵੀਂ ਸਬ-ਜੂਨੀਅਰ ਨੈਸ਼ਨਲ ਥਰੋਅ ਬਾਲ ਚੈਂਪੀਅਨਸ਼ਿਪ ਸ਼ੁਰੂ ਹੋਈ। 30 ਮਈ ਤੱਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿੱਚ 16 ਸੂਬਿਆਂ ਤੋਂ ਆਏ 700 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਚੈਂਪੀਅਨਸ਼ਿਪ ਦਾ ਉਦਘਾਟਨ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਕੀਤਾ। ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਪਹਿਲੀ ਵਾਰ ਪੇਂਡੂ ਹਲਕੇ ਵਿੱਚ ਕੌਮੀ ਪੱਧਰ ਦੇ ਮੁਕਾਬਲੇ ਹੋਣਾ ਬੜੇ ਮਾਣ ਵਾਲੀ ਗੱਲ ਹੈ। ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਟੀਮਾਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਬੱਚਿਆਂ ਲਈ ਟਰਾਂਸਪੋਰਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਰਵਿੰਦਰ ਕੌਰ, ਪੀਪੀਐੱਫ ਦੇ ਪ੍ਰਧਾਨ ਏਕੇ ਸ਼ਰਮਾ, ਨਰੇਸ਼ ਮਾਨ, ਕਰਮ ਸਿੰਘ, ਪ੍ਰੇਮ ਸਿੰਘ, ਨੀਰਜ ਕੁਮਾਰ ਪੱਪੂ, ਜਗਨ ਮੋਹਨ ਗੌੜ, ਨਿੱਪੀ ਪ੍ਰਧਾਨ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ, ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਅਤੇ ਦਰਸ਼ਨ ਸਿੰਘ ਮੀਤ ਪ੍ਰਧਾਨ ਵੀ ਹਾਜ਼ਰ ਸਨ।