
ਏਸ਼ੀਅਨ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’
- by Jasbeer Singh
- January 14, 2025

ਏਸ਼ੀਅਨ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ ‘ਰਾਸ਼ਟਰੀ ਯੁਵਾ ਦਿਵਸ’ ਪਟਿਆਲਾ : ਏਸ਼ੀਅਨ ਕਾਲਜ ਸਰਹਿੰਦ ਰੋਡ ਪਟਿਆਲਾ ਵਿਖੇ ਰੈੱਡ ਰਿਬਨ ਕਲੱਬ ਦੇ ਨੌਡਲ ਅਫ਼ਸਰ ਦੀ ਅਗਵਾਈ ਹੇਠ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ । ਇਸ ਵਿੱਚ ਵਿਦਿਆਰਥੀਆਂ ਦੇ ਕਵਿੱਜ ਅਤੇ ਸਲੋਗਨ ਲੇਖਣ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਕਾਲਜ ਦੇ ਚੇਅਰਮੈਨ ਸ੍ਰੀ ਤਰਸੇਮ ਸੈਣੀ ਜੀ ਨੇ ਵਿਦਿਆਰਥੀਆਂ ਨੂੰ ਸਵਾਮੀ ਵਿਵੇਕਾਨੰਦ ਜੀ ਦੀ ਜੀਵਨ ਸ਼ੈਲੀ ਅਤੇ ਉਹਨਾਂ ਦੇ ਦਾਰਸ਼ਨਿਕ ਵਿਚਾਰਾਂ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ । ਜੇਤੂ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਕਾਲਜ ਦੇ ਵਿਦਿਆਰਥੀ ਤੇ ਸਮੂਹ ਸਟਾਫ਼ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.