post

Jasbeer Singh

(Chief Editor)

Patiala News

ਆਕੜ ਕਾਲਜ ਦੇ ਐਨ. ਐਸ. ਐਸ. ਵਿਭਾਗ ਮਨਾਇਆ ਵੱਲੋਂ ਰਾਸ਼ਟਰੀ ਯੁਵਾ ਦਿਵਸ

post-img

ਆਕੜ ਕਾਲਜ ਦੇ ਐਨ. ਐਸ. ਐਸ. ਵਿਭਾਗ ਮਨਾਇਆ ਵੱਲੋਂ ਰਾਸ਼ਟਰੀ ਯੁਵਾ ਦਿਵਸ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼,ਆਕੜ ਵਿਖੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਨਿਰਦੇਸ਼ਾ ਅਧੀਨ ਐਨ. ਐਸ. ਐਸ. ਯੁੱਥ ਕੁਆਰਡੀਨੇਟਰ ਦਾ ਅਨਹਦ ਸਿੰਘ ਦੀ ਰਹਿਨੁਮਾਈ ਅਧੀਨ ਪ੍ਰਿੰਸੀਪਲ ਡਾ. ਹਰਬੰਸ ਕੌਰ ਦੀ ਯੋਗ ਅਗਵਾਈ ਹੇਠ ਐਨ. ਐਸ. ਐਸ. ਵਿਭਾਗ ਵੱਲੋਂ ਖਟਰੀ ਯੁੱਦਾ ਵੱਲੋਂ ਰਾਸ਼ਟਰੀ ਯੁਵਾ ਦਿਵਸ 2025 ਦੇ ਇਸ ਦਿਨ ਨਾਲ ਸੰਬੰਧਤ ਮੁੱਖ ਥੀਮ "ਸਥਾਈ ਭਵਿੱਖ ਲਈ ਨੌਜਵਾਨ ਲਚਕੀਲੇਪਣ ਅਤੇ ਜਿਮੇਵਾਰੀ ਨਾਲ ਰਾਸ਼ਟਰ ਨੂੰ ਆਕਾਰ ਦੇਣਾ" ਦੇ ਸਿਰਲੇਖ ਅਧੀਨ ਮਨਾਇਆ ਗਿਆ । ਇਸ ਦਿਨ ਦੀ ਸ਼ੁਰੂਆਤ ਕਾਲਜ ਦੇ ਐਨ. ਐਸ. ਐਸ. ਪ੍ਰੋਗਰਾਮ ਅਫਸਰ ਪ੍ਰੋ. ਹਰਲੀਨ ਕੌਰ ਨੇ ਵਲੰਟੀਅਰਜ਼ ਨੂੰ ਰਾਸ਼ਟਰੀ ਯੁਵਾ ਦਿਵਸ ਨਾਲ ਸੰਬੰਧਤ ਸਹੁੰ ਚੁੱਕਾ ਕੇ ਕੀਤੀ ਗਈ । ਇਸ ਮੌਕੇ ਵਿਦਿਆਰਥਣਾਂ ਨਾਲ ਸਵਾਮੀ ਵਿਵੇਕਾਨੰਦ ਦੇ ਜੀਵਨ ਬਾਰੇ ਸੰਖੇਪ ਜਾਣਕਾਰੀ ਸਾਂਝੀ ਕਰਦਿਆ ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਡੀਬੇਟ, ਖੇਡਾਂ ਅਤੇ ਰੈਲੀ ਕੱਢੀ ਗਈ । ਇਸ ਮੌਕੇ ਐਨ. ਐਸ. ਐਸ. ਪ੍ਰੋਗਰਾਮ ਅਫਸਰ ਪ੍ਰੋ. ਹਰਲੀਨ ਕੌਰ ਨੇ ਵਿਦਿਆਰਥਣਾਂ ਨੂੰ ਸਵਾਮੀ ਵਿਵੇਕਾਨੰਦ ਦੇ ਜੀਵਨ ਤੋਂ ਸੇਧ ਲੈ ਕੇਉੱਚ ਪੱਧਰੀ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ । ਇਸ ਵਿਸ਼ੇਸ਼ ਦਿਨ ਲਗਭਗ 50 ਵਲੰਟੀਅਰਜ਼ ਸ਼ਾਮਿਲ ਸਨ। ਕਾਲਜ ਪ੍ਰਿੰਸੀਪਲ ਡਾ.ਹਰਬੰਸ ਕੌਰ ਨੇ ਇਸ ਆਯੋਜਨ ਦੀ ਸ਼ਲਾਘਾਂ ਕੀਤੀ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਉਲੀਕਣ ਲਈ ਪ੍ਰੇਰਿਤ ਕੀਤਾ ।

Related Post