ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚੋਂ ਕੱਢ ਦਿੱਤਾ ਗਿਆ : ਭੁਪੇਸ਼ ਬਘੇਲ
- by Admin
- February 6, 2026
ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚੋਂ ਕੱਢ ਦਿੱਤਾ ਗਿਆ : ਭੁਪੇਸ਼ ਬਘੇਲ ਚੰਡੀਗੜ੍ਹ, 6 ਫਰਵਰੀ 2026 : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਭੁਪੇਸ਼ ਬਘੇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਨਵਜੋਤ ਕੌਰ ਸਿੱਧੂ ਵਲੋਂ ਤਾਂ ਪਹਿਲਾਂ ਹੀ ਪਾਰਟੀ ਛੱਡਣ ਦੇ ਆਪਣੇ ਫ਼ੈਸਲੇ ਦਾ ਐਲਾਨ ਕਰ ਦਿੱਤਾ ਗਿਆ ਸੀ। ਭੁਪੇਸ਼ ਬਘੇਲ ਨੇ ਹੋਰ ਕੀ ਜਾਣਕਾਰ ਦਿੱਤੀ ਅੰਮ੍ਰਿਤਸਰ ਵਿਖੇ ਸੀਨੀਅਰ ਕਾਂਗਰਸੀ ਨੇਤਾ ਰਾਜ ਕੁਮਾਰ ਵੇਰਕਾ ਦੇ ਘਰ ਪਹੁੰਚੇ ਭੁਪੇਸ਼ ਬਘੇਲ ਨੇ ਜਿਥੇ ਪੱਤਰਕਾਰਾਂ ਨੂੰ ਡਾਕਟਰ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋਂ ਕੱਢੇ ਜਾਣ ਬਾਰੇ ਦੱਸਿਆ, ਉਥੇ ਨਾਲ ਹੀ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਪਾਰਟੀ ਵਿਚੋਂ ਤਾਂ ਪਹਿਲਾਂ ਹੀ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਮੌਕੇ ਭੁਪੇਸ਼ ਬਘੇਲ ਨੇ ਪੰਜਾਬ ਦੇ ਅਹਿਮ ਤੇ ਭੱਖਦੇ ਮੁੱਦਿਆਂ ਤੇ ਪੰਜਾਬ ਤੇ ਕੇਂਦਰ ਸਰਕਾਰਾਂ ਨੂੰ ਘੇਰਿਆ ।
