
ਪੁਰਾਣੇ ਬੱਸ ਸਟੈਂਡ ਦੇ ਨੇੜੇ ਪੁਲਸ ਨੇ ਇੰਸ: ਸ਼ਿਵਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਨਾਕਾਬੰਦੀ ਕਰਕੇ ਕੀਤੀ ਚੈਕਿੰਗ
- by Jasbeer Singh
- April 30, 2024

ਪਟਿਆਲਾ, 30 ਅਪੈ੍ਰਲ (ਜਸਬੀਰ) : ਲੋਕ ਸਭਾ ਚੋਣਾਂ ਨੂੰ ਲੈ ਕੇ ਪਟਿਆਲਾ ਪੁਲਸ ਵੱਲੋਂ ਵਧਾਈ ਗਈ ਸੁਰੱਖਿਆ ਦੇ ਮੱਦੇਨਜ਼ਰ ਅੱਜ ਥਾਣਾ ਲਾਹੌਰੀ ਗੇਟ ਦੇ ਐਸ.ਐਚ.ਓ. ਇੰਸ: ਸ਼ਿਵਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੁਰਾਣੇ ਬੱਸ ਸਟੈਂਡ ਦੇ ਕੋਲ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਜਿਥੇ ਲਾਹੌਰੀ ਗੇਟ ਦੀ ਪੁਲਸ ਦੇ ਨਾਲ ਨਾਲ ਪੈਰਾ ਮਿਲਟਰੀ ਫੋਰਸ ਵੀ ਮੌਜੂਦ ਸੀ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸ: ਸ਼ਿਵਰਾਜ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਗੈਰ ਕਾਨੂੰਨੀ ਗਤੀਵਿਧੀ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਐਸ.ਪੀ ਸਿਟੀ ਮੁਹੰਮਦ ਸਰਫਰਾਜ ਆਲਮ ਵੱਲੋਂ ਸਾਫ ਤੌਰ ‘ਤੇ ਨਿਰਦੇਸ਼ ਦਿੱਤੇ ਗਏ ਹਨ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤੀ ਨਾਲ ਨਿਪਟਿਆ ਜਾਵੇ, ਉਨ੍ਹਾਂ ਕਿਹਾ ਕਿ ਥਾਣਾ ਲਾਹੋਰੀ ਗੇਟ ਦੀ ਪੁਲਸ ਵੱਲੋਂ ਲਗਾਤਾਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਰੋਜ਼ਾਨਾ ਥਾਂ ਬਦਲ ਕੇ ਚੈਕਿੰਗ ਕੀਤੀ ਜਾਂਦੀ ਹੈ ਤਾਂ ਕਿ ਸ਼ਰਾਰਤੀ ਅਨਸਰਾਂ ਨੂੰ ਬਚਣ ਦਾ ਮੌਕਾ ਨਾ ਮਿਲ ਸਕੇ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾ ਨੂੰ ਲੈ ਕੇ ਪੁਲਸ ਪੁਰੀ ਤਰ੍ਹਾਂ ਸੁਚੇਤ ਹੈ ਅਤੇ ਹਰ ਸਥਿਤੀ ’ਤੇ ਨਜ਼ਰ ਰੱਖ ਰਹੀ ਹੈ।